ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਟੇਲ ਕਾਲਜ ਵਿੱਚ ਇਨਾਮ ਵੰਡ ਸਮਾਰੋਹ

07:17 AM Apr 24, 2024 IST
ਪ੍ਰੋ. ਅਰਵਿੰਦ ਨੂੰ ਸਨਮਾਨਤ ਕਰਦੇ ਹੋਏ ਪ੍ਰਬੰਧਕ। ਫੋਟੋ: ਮਿੱਠਾ

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 23 ਅਪਰੈਲ
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰੋ. ਅਰਵਿੰਦ ਨੇ ਸੰਬੋਧਨ ਕਰਦਿਆਂ ਜੀਵਨ ਵਿੱਚ ਸਫਲ ਹੋਣ ਲਈ ਆਪਣੇ ਪੈਰ ਜ਼ਮੀਨ ’ਤੇ ਰੱਖਣ ਤੇ ਆਪਣੇ ਹੀ ਦੇਸ਼ ਵਿਚ ਰਹਿ ਕੇ ਮਿਹਨਤ ਨਾਲ ਅੱਗੇ ਵਧਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਕਾਲਜ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਭੰਗੜੇ, ਫੈਸ਼ਨ ਸ਼ੋਅ ਅਤੇ ਨਾਟਕਾਂ ਦੀ ਪੇਸ਼ਕਾਰੀ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਕਲਾਸਾਂ ਦੇ 6 ਵਿਦਿਆਰਥੀਆਂ ਨੂੰ ਕਾਲਜ ਕਲਰ, 10 ਵਿਦਿਆਰਥੀ ਖੇਡ ਵਿਭਾਗ, 15 ਵਿਦਿਆਰਥੀ ਐਨਐੱਸਐੱਸ, 9 ਵਿਦਿਆਰਥੀ ਐਨਸੀਸੀ, 22 ਵਿਦਿਆਰਥੀ ਯੂਥ ਫ਼ੈਸਟੀਵਲ 2022-23, 19 ਵਿਦਿਆਰਥੀ ਯੂਥ ਫ਼ੈਸਟੀਵਲ 2023-24, 98 ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆ, ਯੁਵਾ ਕੌਸ਼ਲ ਉਤਸਵ 2023 ਦੇ ਜੇਤੂ 61 ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ।

Advertisement

Advertisement
Advertisement