ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਾਨਪੁਰ ਬੰਗਰ ਦੇ ਪ੍ਰਾਇਮਰੀ ਸਕੂਲ ’ਚ ਇਨਾਮ ਵੰਡ ਸਮਾਰੋਹ

06:31 AM Mar 29, 2024 IST
ਖਾਨਪੁਰ ਬੰਗਰ ਦੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 28 ਮਾਰਚ
ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਬੰਗਰ ਵਿੱਚ ਅੱਜ ਨਤੀਜਾ ਐਲਾਨ ਅਤੇ ਇਨਾਮ ਵੰਡ ਸਮਾਰੋਹ ਕਰਾਇਆ ਗਿਆ। ਇਸ ਮੌਕੇ ਬੀਪੀਈਓ ਬਨੂੜ ਸਤਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਐਸਐਮਸੀ ਦੇ ਚੇਅਰਮੈਨ ਹਰਦੇਵ ਸਿੰਘ, ਸਿਹਤ ਵਰਕਰ ਰਘਵੀਰ ਸਿੰਘ ਚਾਉਮਾਜਰਾ, ਇੰਸਪੈਕਟਰ ਬਹਾਦਰ ਸਿੰਘ ਅਤੇ ਮੇਜਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਅਤੇ ਪੰਚਾਇਤ ਮੈਂਬਰ ਵੀ ਹਾਜ਼ਰ ਸਨ।
ਇਸ ਮੌਕੇ ਸਕੂਲ ਮੁਖੀ ਗੁਰਜੀਤ ਸਿੰਘ, ਮੰਜੂ ਬਾਲਾ, ਪਰਮਜੀਤ ਕੌਰ ਅਤੇ ਸਿਮਰਨਜੀਤ ਕੌਰ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਨੇ ਸ਼ਬਦ ਗਾਇਨ, ਕਵਿਤਾਵਾਂ, ਗੀਤ ਅਤੇ ਸਕਿੱਟਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ।
ਸਕੂਲ ਮੁਖੀ ਗੁਰਜੀਤ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਐਲਕੇਜੀ ਤੋਂ ਚੌਥੀ ਤੱਕ ਦੇ ਵਿਦਿਆਰਥੀਆਂ ਦੇ ਨਤੀਜੇ ਐਲਾਨੇ ਗਏ। ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਆ। ਬੀਪੀਈਓ ਸਤਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲਾਂ ਦੀ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਿਲ ਕਰਾਉਣ ਲਈ ਪ੍ਰੇਰਿਆ।
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਦੇ ਪ੍ਰਿੰਸੀਪਲ ਮਲਕੀਤ ਸਿੰਘ ਵੱਲੋਂ ਨਤੀਜਾ ਐਲਾਨਿਆ ਗਿਆ। ਸਕੂਲ ਦੇ ਪੰਜਾਬੀ ਮਾਸਟਰ ਕੁਲਤਾਰ ਸਿੰਘ ਨੇ ਦੱਸਿਆ ਕਿ ਗਿਆਰਵੀਂ ਜਮਾਤ ਵਿੱਚੋ ਸੋਨਪ੍ਰੀਤ ਕੌਰ ਨੇ 96 ਫੀਸਦੀ , ਨੌਵੀਂ ਜਮਾਤ ਵਿੱਚੋਂ ਸੁਖਦੀਪ ਸਿੰਘ ਨੇ 93 ਫ਼ੀਸਦੀ, ਭਵਨਦੀਪ ਕੌਰ ਨੇ 93 ਫੀਸਦੀ ਤੇ ਦਲਜੀਤ ਸਿੰਘ ਨੇ 90 ਫੀਸਦੀ , ਸੱਤਵੀ ਜਮਾਤ ਵਿੱਚੋ ਅਰਸ਼ਦੀਪ ਸਿੰਘ ਨੇ 94 ਫੀਸਦੀ, ਰਮਨਜੋਤ ਕੌਰ ਨੇ 83 ਫੀਸਦੀ ਅਤੇ ਛੇਵੀਂ ਵਿੱਚੋਂ ਸ਼ਰਨਜੀਤ ਕੌਰ ਨੇ 96 ਫੀਸਦੀ ਨਾਲ ਪਹਿਲਾ ਅਤੇ ਸਹਿਜਪ੍ਰੀਤ ਕੌਰ ਨੇ 89 ਫੀਸਦੀ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਗੁਰਚਰਨ ਸਿੰਘ ਯੂਐਸਏ ਵਾਲਿਆਂ ਦੇ ਪੁੱਤਰ ਕਮਲਜੀਤ ਸਿੰਘ ਨੇ ਬਿਕਰਮ ਸਿੰਘ ਰਾਹੀਂ ਭੇਜੀ ਗਈ ਨਗਦ ਰਾਸ਼ੀ ਤੇ ਇਨਾਮ ਪਹਿਲੀਆਂ ਪੰਜ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਗਏ। ਇਸ ਮੌਕੇ ਸੰਜੀਵ ਅੱਤਰੀ, ਸੁਮਨਦੀਪ ਕੌਰ, ਦਰਸ਼ਨ ਸਿੰਘ, ਹਰਪ੍ਰੀਤ ਕੌਰ, ਹਰਿੰਦਰ ਕੌਰ,ਮਾਧੁਰੀ ਮਿੱਤਲ, ਦੀਪਿਕਾ ਗੋਇਲ, ਅਨੁਰਾਧਾ, ਹਰਮੇਲ ਕੌਰ ਅਤੇ ਸਿਮਰਨਜੋਤ ਸਿੰਘ ਹਾਜ਼ਰ ਸਨ।

Advertisement

ਮੁੰਧੋਂ ਸੰਗਤੀਆਂ ਸਕੂਲ ਦੇ ਹੋਣਹਾਰਾਂ ਦਾ ਸਨਮਾਨ

ਕੁਰਾਲੀ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਹੋਏ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਅਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੁੜਨ ਦਾ ਸੱਦਾ ਵੀ ਦਿੱਤਾ ਗਿਆ। ਪ੍ਰਿੰਸੀਪਲ ਬੰਦਨਾ ਪੁਰੀ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਵੱਖ ਵੱਖ ਕਲਾਸਾਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ। ਉਨ੍ਹਾਂ ਸਕੂਲ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਮਾਪਿਆਂ ਨੂੰ ਜਾਣੂ ਕਰਵਾਇਆ।

Advertisement
Advertisement
Advertisement