ਕੁਇਜ਼ ਜੇਤੂਆਂ ਦੇ ਸਨਮਾਨ ਲਈ ਇਨਾਮ ਵੰਡ ਸਮਾਗਮ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 26 ਅਕਤੂਬਰ
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਦੀ ਅਗਵਾਈ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਸਬੰਧੀ ਇਨਾਮ ਵੰਡ ਸਮਾਗਮ ਕਰਵਾਇਆ ਗਿਆ।
ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਮੁਕਾਬਲਿਆਂ ਵਿੱਚੋਂ ‘ੳ’ ਵਰਗ ਵਿੱਚ ਪਹਿਲਾ ਸਥਾਨ ਸ਼ਾਹਬਾਜ਼ ਸਿੰਘ, ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਦੂਜਾ ਅਤੇ ਤੀਜਾ ਸਥਾਨ ਸ਼ਗਨਦੀਪ ਕੌਰ, ਮਹਿਕਪ੍ਰੀਤ ਕੌਰ, ਸਰਕਾਰੀ ਮਿਡਲ ਸਕੂਲ, ਸਲੇਮਪੁਰ ਜੱਟਾਂ, ਪਟਿਆਲਾ, ਵਰਗ ‘ਅ’ ਵਿੱਚੋਂ ਪਹਿਲਾ ਸਥਾਨ ਜਗਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਲ੍ਹੇਵਾਲ, ਦੂਜਾ ਸਥਾਨ ਹਿਮਾਂਸ਼ੀ, ਸਰਕਾਰੀ ਹਾਈ ਸਕੂਲ, ਪਟਿਆਲਾ ਕੈਂਟ, ਤੀਜਾ ਸਥਾਨ ਸੁਖਦੀਪ ਸਿੰਘ, ਸਕੂਲ ਆਫ਼ ਐਮੀਨੈਂਸ, ਭੁਨਰਹੇੜੀ ਅਤੇ ਵਰਗ ‘ੲ’ ਵਿੱਚੋਂ ਪਹਿਲਾ ਸਥਾਨ ਕਰਨਵੀਰ ਸਿੰਘ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੂਜਾ ਸਥਾਨ ਲਵਨੀਤ ਸਿੰਘ, ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਤੀਜਾ ਸਥਾਨ ਜੈਸਮੀਨ ਕੌਰ, ਖਾਲਸਾ ਕਾਲਜ, ਪਟਿਆਲਾ ਨੇ ਹਾਸਲ ਕੀਤਾ। ਤੇਜਿੰਦਰ ਸਿੰਘ ਗਿੱਲ, ਸਹਾਇਕ ਡਾਇਰੈਕਟਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਭਾਸ਼ਾ ਵਿਭਾਗ ਦੇ ਸੰਯੁਕਤ ਡਾਇਰੈਕਟਰ ਹਰਪ੍ਰੀਤ ਕੌਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।