For the best experience, open
https://m.punjabitribuneonline.com
on your mobile browser.
Advertisement

ਐੱਸਡੀ ਕਾਲਜ ਵਿੱਚ ਇਨਾਮ ਵੰਡ ਸਮਾਰੋਹ ਕਰਵਾਇਆ

07:17 AM Mar 29, 2024 IST
ਐੱਸਡੀ ਕਾਲਜ ਵਿੱਚ ਇਨਾਮ ਵੰਡ ਸਮਾਰੋਹ ਕਰਵਾਇਆ
ਮਾਨਸਾ ਦੇ ਡੀਸੀ ਪਰਮਵੀਰ ਸਿੰਘ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ।
Advertisement

ਪੱਤਰ ਪ੍ਰੇਰਕ
ਮਾਨਸਾ, 28 ਮਾਰਚ
ਐੱਸਡੀ ਕੰਨਿਆ ਮਹਾਂਵਿਦਿਆਲਾ ਮਾਨਸਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਅਕਾਦਮਿਕ,ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੱਡੀਆਂ ਪ੍ਰਾਪਤੀਆਂ ਖੱਟਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਅਤੇ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਉਨ੍ਹਾਂ ਕਾਲਜ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਜੀਵਨ ਵਿੱਚ ਆਪਣਾ ਲਕਸ਼ ਪ੍ਰਾਪਤ ਕਰਨ ਲਈ ਪ੍ਰੇਰਨਾਮਈ ਸ਼ਬਦ ਕਹੇ। ਇਸੇ ਦੌਰਾਨ ਕਾਲਜ ਵਿੱਚ ਡਾ. ਬਲਜੀਤ ਕੌਰ ਅਤੇ ਪ੍ਰੋ. ਨਰਿੰਦਰ ਕੌਰ ਦੇ ਸਹਿਯੋਗ ਨਾਲ ਬਣੇ ਇਨਕਿਉਵੇਸ਼ਨ ਸੈਂਟਰ ਅਤੇ ਟੈਰੇਸ ਗਾਰਡਨ ਤਹਿਤ ਵਰਮੀ ਕੰਪੋਸਟ, ਕਿਚਨ ਗਾਰਡਨ ਅਤੇ ਹਰਬਲ ਗਾਰਡਨ ਦਾ ਉਦਘਾਟਨ ਕੀਤਾ ਗਿਆ।
ਸ੍ਰੀ ਸੱਤਪਾਲ ਬੰਗਨ ਪੀਪਲਜ਼ ਆਰਟਸ ਪਟਿਆਲਾ ਦੀ ਸਮੁੱਚੀ ਟੀਮ ਵੱਲੋਂ ਔਰਤ ਸਸ਼ਕਤੀਕਰਨ ਨੂੰ ਪੇਸ਼ ਕਰਦਾ ਨੁੱਕੜ ਨਾਟਕ ਪੇਸ਼ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×