For the best experience, open
https://m.punjabitribuneonline.com
on your mobile browser.
Advertisement

ਡੀਏਵੀ ਸਕੂਲ ਵਿੱਚ ਇਨਾਮ ਵੰਡ ਸਮਾਗਮ

10:54 AM Dec 22, 2023 IST
ਡੀਏਵੀ ਸਕੂਲ ਵਿੱਚ ਇਨਾਮ ਵੰਡ ਸਮਾਗਮ
ਹੋਣਹਾਰ ਬੱਚਿਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ। -ਫੋਟੋ: ਸੰਦਲ
Advertisement

ਪੱਤਰ ਪ੍ਰੇਰਕ
ਦਸੂਹਾ, 21 ਦਸੰਬਰ
ਇਥੇ ਸੁਸ਼ੀਲਾਵੱਤੀ ਜਗਦੀਸ਼ ਚੰਦਰ ਡੀਏਵੀ ਪਬਲਿਕ ਸਕੂਲ ਦਾ ਦੋ ਰੋਜ਼ਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਪ੍ਰਿੰਸੀਪਲ ਰਸ਼ਮੀ ਮੈਂਗੀ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਦੇ ਪਹਿਲੇ ਦਿਨ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਸਕੂਲ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਡਾ. ਰਾਜੇਸ਼ ਸ਼ਰਮਾ, ਐੱਲਐੱਮਸੀ ਦੇ ਵਾਈਸ ਚੇਅਰਮੈਨ ਬੀਕੇ ਮਿੱਤਲ ਤੇ ਥਾਣਾ ਮੁਖੀ ਹਰਪ੍ਰੇਮ ਸਿੰਘ ਵੱਲੋਂ ਕੀਤਾ ਗਿਆ। ਪ੍ਰਿੰਸੀਪਲ ਰਸ਼ਮੀ ਮੈਂਗੀ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਣ ਮਗਰੋਂ ਸਕੂਲ ਦੀਆਂ ਪ੍ਰਾਪਤੀਆਂ ਦੀ ਰਿਪੋਰਟ ਪੜ੍ਹੀ। ਇਸ ਮਗਰੋਂ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਮੈਨੇਜਰ ਰਾਜੇਸ਼ ਕੁਮਾਰ ਨੇ ਸਨਮਾਨਿਤ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਪੜ੍ਹਾਈ ਵਿੱਚ ਸਖਤ ਮਿਹਨਤ ਲਈ ਪ੍ਰੇਰਿਤ ਕੀਤਾ।

Advertisement

Advertisement
Author Image

Advertisement
Advertisement
×