ਐੱਮਐੱਲਡੀ ਸਕੂਲ ਵਿੱਚ ਇਨਾਮ ਵੰਡ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 2 ਦਸੰਬਰ
ਐੱਮਐੱਲਡੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ। ਇਸ ਮੌਕੇ ਵੱਖ-ਵੱਖ ਖੇਤਰਾਂ ’ਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦਾ ਆਰੰਭ ਮੂਲ ਮੰਤਰ ਦੇ ਪਾਠ ਨਾਲ ਹੋਇਆ ਜਿਸ ਉਪਰੰਤ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਗੀਤ ‘ਮੈਂ ਗੁਰਮੁਖੀ ਦਾ ਬੇਟਾ’ ਪੇਸ਼ ਕੀਤਾ। ਇਸ ਤੋਂ ਬਾਅਦ ਪੜ੍ਹਾਈ ਵਿੱਚੋਂ ਪਹਿਲਾ, ਦੂਜਾ, ਤੀਜਾ ਅਤੇ ਵਿਸ਼ੇਸ਼ ਦਰਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਬਲਦੇਵ ਬਾਵਾ, ਮੈਡਮ ਜਸਮਿੰਦਰ ਕੌਰ, ਸਿਮਰਨਜੀਤ ਕੌਰ, ਗੁਰਿੰਦਰਪਾਲ ਸਿੰਘ, ਅੰਮ੍ਰਿਤਪਾਲ ਕੌਰ, ਸੁਖਦੀਪ ਕੌਰ ਅਤੇ ਇੰਚਾਰਜ ਅਧਿਆਪਕਾਂ ਨੇ ਇਨਾਮਾਂ ਦੀ ਵੰਡ ਕੀਤੀ। ਇਸ ਤੋਂ ਇਲਾਵਾ ਸ਼ਤ-ਪ੍ਰਤੀਸ਼ਤ ਹਾਜ਼ਰੀ ਅਤੇ ਖੇਡਾਂ ਵਿੱਚੋਂ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਬਲਦੇਵ ਬਾਵਾ ਨੇ ਵਧਾਈ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਪਰਮਾਤਮਾ ਨੇ ਪੜ੍ਹਾਈ, ਖੇਡਾਂ, ਤਕਨਾਲੋਜੀ ਜਾਂ ਅਨੁਸ਼ਾਸਨ ’ਚ ਵੱਖੋ-ਵੱਖਰਾ ਗੁਣ ਜਾਂ ਕਲਾ ਦਿੱਤੀ ਹੈ। ਹਰ ਵਿਦਿਆਰਥੀ ਨੂੰ ਚਾਹੀਦਾ ਹੈ ਕਿ ਉਹ ਉਸ ਗੁਣ ਜਾਂ ਕਲਾ ਦਿੱਤੀ ਦਾ ਅਭਿਆਸ ਕਰ ਕੇ ਉਸ ਵਿੱਚ ਨਿਪੁੰਨਤਾ ਹਾਸਲ ਕਰੇ।