ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ
07:19 AM Jan 15, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 14 ਜਨਵਰੀ
ਇੱਥੇ ਕੁਰੂਕਸ਼ੇਤਰ ਯੂਨੀਵਰਸਿਟੀ ਟੀਚਰਜ਼ ਕਲੱਬ ਵਲੋਂ ਆਰਕੇ ਸਦਨ ਵਿਚ ਲੋਹੜੀ ਤੇ ਬਾਲ ਦਿਵਸ ਦੀਆਂ ਖੁਸ਼ੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੰਚ ਸੰਚਾਲਨ ਟੀਚਰਜ਼ ਕਲੱਬ ਦੀ ਸਕੱਤਰ ਡਾ. ਪ੍ਰਿਅੰਕਾ ਚੌਧਰੀ ਨੇ ਕੀਤਾ। ਯੂਨੀਵਰਸਿਟੀ ਟੀਚਰਜ਼ ਕਲੱਬ ਦੇ ਪ੍ਰਧਾਨ ਡਾ. ਗਿਆਨ ਚਾਹਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਬਾਲ ਦਿਵਸ ਮਨਾਉਣ ਸਬੰਧੀ ਰਿਪੋਰਟ ਪੜ੍ਹੀ। ਪ੍ਰੋਗਰਾਮ ਵਿਚ ਬੱਚਿਆਂ ਨੇ ਕਵਿਤਾ ਉਚਾਰਨ, ਗਾਇਨ, ਨ੍ਰਿਤ ਤੇ ਮੋਨੋ ਐਕਟਿੰਗ ਮੁਕਾਬਲਿਆਂ ਵਿਚ ਹਿਸਾ ਲਿਆ। ਜੇਤੂਆਂ ਨੂੰ ਮੁੱਖ ਮਹਿਮਾਨ ਨੇ ਇਨਾਮ ਵੰਡੇ। ਇਸ ਮੌਕੇ ਡਾ. ਵਿਵੇਕ ਕੁਮਾਰ, ਡਾ. ਸਚਿਨ, ਡਾ. ਗੁਰਪ੍ਰੀਤ ਸਿੰਘ ਤੇ ਹੋਰ ਚੋਣ ਕਮਿਸ਼ਨ ਦੇ ਮੈਂਬਰਾਂ ਨੇ ਅਹਿਮ ਭੂਮਿਕਾ ਨਿਭਾਈ।
Advertisement
Advertisement