ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫੁੱਟਬਾਲ ਕੱਪ ਦੇ ਜੇਤੂਆਂ ਨੂੰ ਇਨਾਮ ਵੰਡੇ

10:17 AM Aug 26, 2024 IST
ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਤੇ ਮੁੱਖ ਮਹਿਮਾਨ| ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 25 ਅਗਸਤ
ਇੱਥੋਂ ਦੀ ਯੂਨੀਵਰਸਲ ਅਕੈਡਮੀ ਵਿੱਚ ਕਰਵਾਇਆ ਗਿਆ ਪਹਿਲਾ ਅਮਨ ਫੁੱਟਬਾਲ ਕੱਪ ਅੱਜ ਸਮਾਪਤ ਹੋ ਗਿਆ। ਇਸ ਮੁਕਾਬਲੇ ਵਿੱਚ ਵੱਖ ਵੱਖ ਸਕੂਲਾਂ ਤੋਂ ਇਲਾਵਾ ਪਿੱਡ ਪੱਧਰ ਦੀਆਂ ਟੀਮਾਂ ਨੇ ਭਾਗ ਲਿਆ। ਇਹ ਮੁਕਾਬਲੇ ਅੰਡਰ 19, 17 ਤੇ 14 ਦੇ ਤਿੰਨ ਵਰਗਾਂ ਦਰਮਿਆਨ ਕਰਵਾਏ ਗਏ। ਅੰਡਰ-19 ਵਰਗ ਦੇ ਮੁਕਾਬਲਿਆਂ ਵਿੱਚ ਕਿੱਕ ਹੱਬ ਅੰਮ੍ਰਿਤਸਰ ਜੇਤੂ ਰਿਹਾ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਪੱਟੀ ਉਪ ਜੇਤੂ ਰਿਹਾ। ਅੰਡਰ-17 ਦੇ ਮੁਕਾਬਲਿਆਂ ਵਿੱਚ ਤਰਨ ਤਾਰਨ ਦਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚੈਂਪੀਅਨ ਬਣਿਆ। ਅੰਡਰ-14 ਦੇ ਮੁਕਾਬਲਿਆਂ ਵਿੱਚ ਸਥਾਨਕ ਕੇਡੀ ਇੰਟਰਨੈਸ਼ਨਲ ਸਕੂਲ ਜੇਤੂ ਅਤੇ ਫੁੱਟਬਾਲ ਕਲੱਬ ਰਟੌਲ ਉੱਪ ਜੇਤੂ ਬਣਿਆ|
ਸੰਸਥਾ ਦੇ ਪ੍ਰਿੰਸੀਪਲ ਜਸਬੀਰ ਕੌਰ ਨੇ ਦੱਸਿਆ ਕਿ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਨਗਰ ਕੌਂਸਲ ਤਰਨ ਤਾਰਨ ਦੇ ਸਾਬਕ ਪ੍ਰਧਾਨ ਜਤਿੰਦਰ ਕੁਮਾਰ ਸੂਦ ਨੇ ਕੀਤੀ ਜਿਸ ਤਹਿਤ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 5000, 2500 ਅਤੇ 1500 ਰੁਪਏ ਦੇ ਨਕਦ ਇਨਾਮ ਤੋਂ ਇਲਾਵਾ ਚੈਂਪੀਅਨ ਟਰਾਫੀ ਅਤੇ ਐਵਾਰਡ ਦਿੱਤੇ ਗਏ। ਇਸ ਮੁਕਾਬਲੇ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਦੇ ਦਫਤਰ ਤੋਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ, ਤਰਸੇਮ ਸਿੰਘ ਅਤੇ ਹਰਪ੍ਰੀਤ ਸਿੰਘ ਮੁੱਖ ਮਹਿਮਾਨ ਦੇ ਤੌਰ ’ਤੇ ਹਾਜ਼ਰ ਹੋਏ।

Advertisement

Advertisement
Advertisement