ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਾਲਿਸਤਾਨ ਪੱਖੀ ਤੇ ਸੰਤ ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ’ਚ ਦਿਲ ਦੇ ਦੌਰੇ ਕਾਰਨ ਮੌਤ

11:05 AM Dec 05, 2023 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਦਸੰਬਰ
ਖਾਲਿਸਤਾਨੀ ਆਗੂ 72 ਸਾਲਾ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿੱਚ ਦਿਲ ਦੇ ਦੌਰੇ ਕਾਰਨ ਦੇਹਾਂਤ ਹੋ ਗਿਆ। ਉਹ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਭਰਾ ਅਤੇ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦਾ ਭਤੀਜਾ ਸੀ। ਇਸ ਦੀ ਪੁਸ਼ਟੀ ਭਾਈ ਜਸਬੀਰ ਸਿੰਘ ਰੋਡੇ ਵੱਲੋਂ ਕੀਤੀ ਗਈ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਵੀ ਸਾਂਝੀ ਕੀਤੀ ਹੈ। ਲਖਬੀਰ ਸਿੰਘ ਰੋਡੇ ਇਸ ਵੇਲੇ ਪਾਕਿਸਤਾਨ ਵਿੱਚ ਸੀ ਅਤੇ 2 ਦਸੰਬਰ ਨੂੰ ਉਸ ਨੂੰ ਦਿਲ ਦਾ ਦੌਰਾ ਪਿਆ, ਜੋ ਜਾਨ ਲੇਵਾ ਸਾਬਤ ਹੋਇਆ। ਦੇਹ ਦਾ ਸਸਕਾਰ ਵੀ ਉੱਥੇ ਹੀ ਕਰ ਦਿੱਤਾ ਗਿਆ ਹੈ। ਉਸ ਦੀ ਪਤਨੀ ਅਤੇ ਬੱਚੇ ਵੀ ਵਿਦੇਸ਼ ਵਿੱਚ ਹਨ। ਲਖਬੀਰ ਸਿੰਘ ਰੋਡੇ ਪੁਲੀਸ ਨੂੰ ਕਈ ਕੇਸਾਂ ਵਿੱਚ ਲੋੜੀਦਾ ਸੀ। ਉਹ ਖਾਲਿਸਤਾਨ ਲਬਿਰੇਸ਼ਨ ਫੋਰਸ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਵੀ ਸੀ। ਉਸਨੂੰ ਕਨਿਸ਼ਕ ਬੰਬ ਕਾਂਡ ਵਿੱਚ ਵੀ ਨਾਮਜ਼ਦ ਕੀਤਾ ਗਿਆ ਸੀ। ਉਹ ਸ਼ੁਰੂ ਵਿੱਚ ਦੁਬਈ ਗਿਆ ਸੀ ਅਤੇ ਉਥੋਂ ਪਾਕਿਸਤਾਨ ਚਲਾ ਗਿਆ, ਜਦੋਂ ਕਿ ਉਸ ਦਾ ਪਰਿਵਾਰ ਕੈਨੇਡਾ ਵਿੱਚ ਹੈ। ਸਾਲ 2002 ਵਿੱਚ ਭਾਰਤ ਵੱਲੋਂ ਪਾਕਿਸਤਾਨ ਨੂੰ ਲੋੜੀਂਦੇ ਵਿਅਕਤੀਆਂ ਦੀ ਦਿੱਤੀ ਗਈ ਸੂਚੀ ਵਿੱਚ ਉਸ ਦਾ ਨਾਂ ਵੀ ਸ਼ਾਮਲ ਸੀ। ਉਹ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸੀ ਅਤੇ ਸ਼ੂਗਰ ਤੇ ਦਿਲ ਦੇ ਰੋਗ ਤੋਂ ਪੀੜਤ ਸੀ। ਉਸ ਦੀ ਬਾਈਪਾਸ ਸਰਜਰੀ ਵੀ ਹੋਈ ਸੀ ।

Advertisement

Advertisement