For the best experience, open
https://m.punjabitribuneonline.com
on your mobile browser.
Advertisement

ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਾਂਗਾ: ਸੌਂਦ

11:00 AM Sep 25, 2024 IST
ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਾਂਗਾ  ਸੌਂਦ
ਖੰਨਾ ਵਿੱਚ ਪੁਲੀਸ ਤੋਂ ਗਾਰਡ ਆਫ਼ ਆਨਰ ਪ੍ਰਾਪਤ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ।
Advertisement

ਜੋਗਿੰਦਰ ਸਿੰਘ ਓਬਰਾਏ
ਖੰਨਾ. 24 ਸਤੰਬਰ
ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਲੇਬਰ, ਪ੍ਰਾਹੁਣਚਾਰੀ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਅੱਜ ਇੰਪਰੂਵਮੈਂਟ ਟਰੱਸਟ ਪੁੱਜਣ ’ਤੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਇੰਡਸਟਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਯੋਗ ਉਮੀਦਵਾਰ ਜਿਨ੍ਹਾਂ ਕੋਲ ਪਿੰਡਾਂ ਦੇ ਵਿਕਾਸ ਕਾਰਜ ਕਰਨ ਦਾ ਸਮਾਂ ਹੋਵੇ, ਉਨ੍ਹਾਂ ਨੂੰ ਹੀ ਸਰਪੰਚ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਪੁਲੀਸ ਦੇ ਸੀਨੀਅਰ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।

Advertisement

ਗੁਰਦੁਆਰਾ ਕਟਾਣਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।

ਲੁਧਿਆਣਾ (ਸਤਵਿੰਦਰ ਬਸਰਾ):

Advertisement

ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਦਾ ਅੱਜ ਲੁਧਿਆਣਾ ਦੇ ਸਰਕਟ ਹਾਊਸ ਪਹੁੰਚਣ ’ਤੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਸ੍ਰੀ ਮੁੰਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਨਿਭਾਉਣਗੇ।
ਨਵੇਂ ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਵੀ ਅਰਦਾਸ ਕਰਦੇ ਹਨ ਕਿ ਉਨ੍ਹਾਂ ਨੂੰ ਜੋ ਪੰਜਾਬ ਦੀ ਵੱਡੀ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਬਲ ਬਖਸ਼ਣ ਤਾਂ ਜੋ ਉਹ ਲੋਕਾਂ ਲਈ ਦਿਨ-ਰਾਤ ਕੰਮ ਕਰ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਸਹਿਯੋਗ ਕਰ ਸਕਣ।
ਇਸ ਮੌਕੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਡੀ.ਸੀ.ਪੀ. ਜਸਕਰਨ ਸਿੰਘ ਤੇਜਾ ਅਤੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਗੁਰਦੁਆਰਾ ਕਟਾਣਾ ਸਾਹਿਬ ਨਤਮਸਤਕ

ਮਾਛੀਵਾੜਾ (ਗੁਰਦੀਪ ਸਿੰਘ ਟੱਕਰ):

‘ਆਪ’ ਸਰਕਾਰ ਵਿੱਚ ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਨਵੇਂ ਬਣੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅੱਜ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਅੱਜ ਸਵੇਰੇ ਆਪਣੇ ਸਮਰਥਕਾਂ ਨਾਲ ਕੈਬਨਿਟ ਮੰਤਰੀ ਮੁੰਡੀਆਂ ਨੇ ਦੇਗ਼ ਕਰਵਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਨਿਵਾਇਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਕਿਹਾ ਕਿ ਅੱਜ ਉਨ੍ਹਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਆਸ਼ੀਰਵਾਦ ਲਿਆ ਕਿ ਉਹ ਲੋਕ ਸੇਵਾ ਈਮਾਨਦਾਰੀ ਤੇ ਤਨਦੇਹੀ ਨਾਲ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਉਨ੍ਹਾਂ ਪਰਮਾਤਮਾ ਅੱਗੇ ਜਿੱਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉੱਥੇ ਇਹ ਬੇਨਤੀ ਵੀ ਕੀਤੀ ਕਿ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਜਲਦ ਹੀ ਪ੍ਰਧਾਨ ਮੰਤਰੀ ਬਣਨ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਚੇਅਰਮੈਨ ਜ਼ੋਰਾਵਰ ਸਿੰਘ ਸੈਣੀ, ਡਾਇਰੈਕਟਰ ਧਰਮਜੀਤ ਸਿੰਘ ਗਿੱਲ, ਕਮਲਜੀਤ ਸਿੰਘ ਬਲੀਏਵਾਲ, ਪੀਏ ਰਛਪਾਲ ਸਿੰਘ, ਹੇਮਰਾਜ ਰਾਜੀ, ਮਨਦੀਪ ਸਿੰਘ ਧਾਮੀ, ਗੁਰਪ੍ਰੀਤ ਸਿੰਘ ਕਟਾਣੀ, ਮਨਦੀਪ ਸਿੰਘ ਸਾਹਨੇਵਾਲ, ਹਰਵਿੰਦਰ ਕੁਮਾਰ ਪੱਪੀ, ਰਾਜਵਿੰਦਰ ਸਿੰਘ ਲੋਟੇ, ਕੁਲਦੀਪ ਸਿੰਘ ਐਰੀ, ਕੁਲਵਿੰਦਰ ਸ਼ਾਰਧੇ, ਤੇਜਿੰਦਰ ਸਿੰਘ ਮਿੱਠੂ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਧਾਮੀ, ਬੱਬੂ ਮੁੰਡੀਆਂ, ਬਲਵੀਰ ਸਿੰਘ, ਜਸਵੰਤ ਸਿੰਘ, ਰਵਿੰਦਰ ਸਿੰਘ ਖਰੋੜੇ, ਪ੍ਰਿੰਸ ਸੈਣੀ ਤੇ ਹਰਿੰਦਰਪਾਲ ਸਿੰਘ ਗਿੱਲ ਮੌਜੂਦ ਸਨ।

Advertisement
Author Image

joginder kumar

View all posts

Advertisement