For the best experience, open
https://m.punjabitribuneonline.com
on your mobile browser.
Advertisement

ਸਨਅਤੀ ਜਥੇਬੰਦੀ ਨੇ ਸੰਸਦ ਮੈਂਬਰ ਅੱਗੇ ਰੱਖੀਆਂ ਮੁਸ਼ਕਲਾਂ

08:21 AM Mar 14, 2024 IST
ਸਨਅਤੀ ਜਥੇਬੰਦੀ ਨੇ ਸੰਸਦ ਮੈਂਬਰ ਅੱਗੇ ਰੱਖੀਆਂ ਮੁਸ਼ਕਲਾਂ
ਸੰਸਦ ਮੈਂਬਰ ਸੰਜੀਵ ਅਰੋੜਾ ਨੂੰ ਮੰਗ ਪੱਤਰ ਸੌਂਪਦੇ ਹੋਏ ਵਫ਼ਦ ਦੇ ਮੈਂਬਰ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਮਾਰਚ
ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਆਈਸੀਯੂ) ਦੀ ਸਟੀਅਰਿੰਗ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਇੱਥੇ ਸੰਸਦ ਮੈਂਬਰ ਸੰਜੀਵ ਅਰੋੜਾ ਨਾਲ ਮੁਲਾਕਾਤ ਕਰ ਕੇ ਉਦਯੋਗ ਖੇਤਰ ਦੇ ਵੱਖ-ਵੱਖ ਭਖਦੇ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਵਫ਼ਦ ਨੇ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੋਕਲ ਪੁਆਇੰਟ ਤੋਂ ਜੀਟੀ ਰੋਡ ਤੱਕ ਬਾਹਰ ਜਾਣ ਅਤੇ ਦਾਖ਼ਲੇ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਸੜਕ ਦਾ ਇਹ ਹਿੱਸਾ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ ਇੰਡੀਆ (ਐਨਐਚਏਆਈ) ਦਾ ਹੈ, ਜੋ ਇੱਕ ਛੋਟੀ ਚੌੜਾਈ ਵਾਲੇ ਪੁਲ ਦੇ ਹੇਠਾਂ ਤੋਂ ਲੰਘਦਾ ਹੈ ਜਿੱਥੇ ਵਾਹਨਾਂ ਦਾ ਭਾਰੀ ਜਾਮ ਹੁੰਦਾ ਹੈ। ਉਨ੍ਹਾਂ ਵਾਹਨਾਂ ਦੀ ਸੁਚਾਰੂ ਆਵਾਜਾਈ ਲਈ ਜੀਟੀ ਰੋਡ ਤੋਂ ਫੋਕਲ ਪੁਆਇੰਟ ਤੱਕ ਵੱਖਰੇ ਐਂਟਰੀ ਅਤੇ ਐਗਜ਼ਿਟ ਪੁਆਇੰਟ ਬਣਾਉਣ ਦੀ ਮੰਗ ਕੀਤੀ। ਸ੍ਰੀ ਅਰੋੜਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੁੱਦੇ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਹੋਰ ਸਬੰਧਤ ਅਧਿਕਾਰੀਆਂ ਕੋਲ ਪਹਿਲ ਦੇ ਆਧਾਰ ’ਤੇ ਉੱਠਾਉਣਗੇ। ਵਫ਼ਦ ਨੇ ਪਾਵਰ ਇੰਟੈਂਸਿਵ ਯੂਨਿਟਾਂ ਵਿੱਚ ਸਮਾਰਟ ਮੀਟਰ ਲਗਾਉਣ ਲਈ ਪਾਵਰਕੌਮ ਵੱਲੋਂ ਪ੍ਰਸਤਾਵਿਤ 5200 ਰੁਪਏ ਪ੍ਰਤੀ ਮਹੀਨਾ ਕਿਰਾਏ ਦਾ ਮੁੱਦਾ ਵੀ ਉੱਠਾਇਆ। ਉਨ੍ਹਾਂ ਦੱਸਿਆ ਕਿ ਉਹ ਸਾਰੇ ਮਾਮਲਿਆਂ ਬਾਰੇ ਪੰਜਾਬ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਦੱਸਿਆ ਕਿ ਹਲਵਾਰਾ ਹਵਾਈ ਅੱਡਾ ਆਉਂਦੇ ਦੋ ਕੁ ਮਹੀਨਿਆਂ ਵਿੱਚ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਹਰ ਵਿਅਕਤੀ ਲਈ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਤੱਕ ਪਹੁੰਚਾਉਣ ਲਈ ਹਮੇਸ਼ਾਂ ਖੁੱਲ੍ਹੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×