ਪੀਪੀਐੱਸਸੀ ਦਾ ਚੇਅਰਮੈਨ ਲਾਉਣ ਲਈ ਪ੍ਰਕਿਰਿਆ ਸ਼ੁਰੂ
05:33 AM Dec 14, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਦਸੰਬਰ
ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਦੀ ਖ਼ਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ਼, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜਰਬੇ ਵਾਲਿਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ ਦਸ ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਸਬੰਧੀ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਮਿਤੀ 26.11.2024 ਦੇ ਇਸ਼ਤਿਹਾਰ ਅਧੀਨ ਜਿਨ੍ਹਾਂ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਹੈ, ਨੂੰ ਦੁਬਾਰਾ ਅਪਲਾਈ ਕਰਨ ਦੀ ਲੋੜ ਨਹੀਂ ਹੈ। ਚਾਹਵਾਨ ਬਿਨੈਕਾਰ ਆਪਣਾ ਮੁਕੰਮਲ ਬਾਇਓਡੇਟਾ ਪੰਜਾਬ ਸਿਵਲ ਸਕੱਤਰੇਤ, ਸੈਕਟਰ-1 ਚੰਡੀਗੜ੍ਹ ਦੇ ਦਫ਼ਤਰ ’ਚ 25 ਦਸੰਬਰ ਸ਼ਾਮ 5:00 ਵਜੇ ਤੱਕ ਭੇਜਣ।
Advertisement
Advertisement