For the best experience, open
https://m.punjabitribuneonline.com
on your mobile browser.
Advertisement

ਚੀਫ਼ ਖ਼ਾਲਸਾ ਦੀਵਾਨ ਵੱਲੋਂ ਪ੍ਰੋ.ਹਰੀ ਸਿੰਘ ਦੀ ਮੈਂਬਰਸ਼ਿਪ ਰੱਦ

07:40 AM Oct 01, 2023 IST
ਚੀਫ਼ ਖ਼ਾਲਸਾ ਦੀਵਾਨ ਵੱਲੋਂ ਪ੍ਰੋ ਹਰੀ ਸਿੰਘ ਦੀ ਮੈਂਬਰਸ਼ਿਪ ਰੱਦ
ਜਨਰਲ ਹਾਊਸ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਸਤੰਬਰ
ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪਹਿਲਾਂ ਕਾਰਜਸਾਧਕ ਕਮੇਟੀ ਦੀ ਮੀਟਿੰਗ ਅਤੇ ਉਪਰੰਤ ਜਨਰਲ ਹਾਊਸ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਵਿਦਿਅਕ ਅਦਾਰਿਆਂ ਸਬੰਧੀ ਕਈ ਅਹਿਮ ਫੈਸਲੇ ਲਏ ਗਏ ਅਤੇ ਪ੍ਰੋ.ਹਰੀ ਸਿੰਘ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਗਾਜ਼ ਮੂਲ ਮੰਤਰ ਦੇ ਪਾਠ ਨਾਲ ਕੀਤਾ ਗਿਆ। ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਮੀਟਿੰਗ ਦੇ ਏਜੰਡੇ ਦੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਚੀਫ਼ ਖ਼ਾਲਸਾ ਦੀਵਾਨ ਕਾਰਜਸਾਧਕ ਕਮੇਟੀ ਨੇ 30 ਜੂਨ ਨੂੰ ਹੋਈ ਮੀਟਿੰਗ ਦੌਰਾਨ ਦੀਵਾਨ ਮੈਂਬਰ ਪ੍ਰੋ.ਹਰੀ ਸਿੰਘ ਦੀ ਇਕ ਸਾਲ ਲਈ ਚੀਫ਼ ਖ਼ਾਲਸਾ ਦੀਵਾਨ ਦੀ ਮੈਂਬਰਸ਼ਿਪ ਮੁਅੱਤਲ ਕਰ ਦਿੱਤੀ ਗਈ ਸੀ ਅਤੇ ਅੱਜ ਦੇ ਜਨਰਲ ਹਾਊਸ ਵੱਲੋਂ ਉਸ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ। ਉਸ ਖਿਲਾਫ ਮੀਡੀਆ ਵਿਚ ਦੀਵਾਨ ਦੇ ਅਹੁਦੇਦਾਰਾਂ ਅਤੇ ਮੈਂਬਰ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਲਾਇਆ ਗਿਆ। ਮੀਟਿੰਗ ਦੌਰਾਨ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਵੱਲੋਂ ਦੀਵਾਨ ਅਦਾਰਿਆਂ ਦੀ ਸਾਲ 2022-23 ਦੀ ਆਡਿਟ ਰਿਪੋਰਟ ਪੇਸ਼ ਕੀਤੀ ਗਈ। ਮੀਟਿੰਗ ਵਿਚ ਦੀਵਾਨ ਦੇ ਸਕੂਲਾਂ ਵਿਚ ਦਸਵੀਂ ਤੋਂ ਬਾਅਦ ਕਰੀਅਰ ਕਾਊਂਸਲਿੰਗ ਪ੍ਰੋਗਰਾਮ ਸ਼ੁਰੂ ਕਰਨ ਦਾ ਨਿਰਣਾ ਲਿਆ ਗਿਆ। ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਸਰਪ੍ਰਸਤ ਰਾਜਮੋਹਿੰਦਰ ਸਿੰਘ ਮਜੀਠਾ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×