ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੋ. ਜਗਮੋਹਨ ਸ਼ਹੀਦ ਬਾਬਾ ਭਾਨ ਸਿੰਘ ਗਦਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਬਣੇ

07:51 AM Nov 19, 2024 IST
ਟਰੱਸਟ ਦੇ ਨਵੇਂ ਚੁਣੇ ਪ੍ਰਧਾਨ ਡਾ. ਜਗਮੋਹਨ ਸਿੰਘ ਤੇ ਹੋਰ ਅਹੁਦੇਦਾਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਨਵੰਬਰ
ਸ਼ਹੀਦ ਬਾਬਾ ਭਾਨ ਸਿੰਘ ਗਦਰ ਮੈਮੋਰੀਅਲ ਟਰੱਸਟ ਸੁਨੇਤ (ਲੁਧਿਆਣਾ) ਦੀ ਮੀਟਿੰਗ ਅੱਜ ਬਾਬਾ ਭਾਨ ਸਿੰਘ ਯਾਦਗਾਰੀ ਲਾਇਬ੍ਰੇਰੀ ਵਿੱਚ ਹੋਈ। ਇਹ ਮੀਟਿੰਗ ਪਿਛਲੇ ਸਮੇਂ ਦੌਰਾਨ ਟਰੱਸਟ ਦੇ ਪਹਿਲੇ ਪ੍ਰਧਾਨ ਕਰਨਲ ਜੇ ਐੱਸ ਬਰਾੜ ਦੇ ਦੇਹਾਂਤ ਮਗਰੋਂ ਟਰੱਸਟ ਦੀ ਕਾਰਵਾਈ ਅੱਗੇ ਤੋਰਨ ਸਬੰਧੀ ਮਸਲਿਆਂ ਬਾਰੇ ਗੱਲਬਾਤ ਕਰਨ ਲਈ ਰੱਖੀ ਗਈ ਸੀ। ਮੀਟਿੰਗ ਦੀ ਸ਼ੁਰੂਅਤਾ ਵਿੱਚ ਕਰਨਲ ਬਰਾੜ ਵੱਲੋਂ ਸਮਾਜ ਪ੍ਰਤੀ ਨਿਭਾਈਆਂ ਲੋਕਪੱਖੀ ਸੇਵਾਵਾਂ ਨੂੰ ਯਾਦ ਕੀਤਾ ਗਿਆ। ਟਰੱਸਟ ਦੇ ਜਨਰਲ ਸਕੱਤਰ ਜਸਵੰਤ ਜ਼ੀਰਖ ਨੇ ਦੱਸਿਆ ਕਿ ਇਸ ਮੌਕੇ ਸਰਬਸੰਮਤੀ ਨਾਲ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਨੂੰ ਟਰੱਸਟ ਦਾ ਪ੍ਰਧਾਨ ਚੁਣਿਆ ਗਿਆ। ਮੀਟਿੰਗ ਵਿੱਚ ਮਰਹੂਮ ਕਰਨਲ ਬਰਾੜ ਦੀ ਪਤਨੀ ਸੁਰਿੰਦਰ ਕੌਰ ਨੇ ਵੀ ਸ਼ਿਰਕਤ ਕੀਤੀ ਜਿਨ੍ਹਾਂ ਨੂੰ ਕਰਨਲ ਬਰਾੜ ਦੀ ਥਾਂ ਟਰੱਸਟ ਦੀ ਮੈਂਬਰ ਨਾਮਜ਼ਦ ਕੀਤਾ ਗਿਆ। ਉਨ੍ਹਾਂ ਕਰਨਲ ਬਰਾੜ ਵੱਲੋਂ ਟਰੱਸਟ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਬਰਕਰਾਰ ਰੱਖਣ ਦੀ ਦ੍ਰਿੜ੍ਹਤਾ ਪ੍ਰਗਟਾਈ। ਮੀਟਿੰਗ ਦੌਰਾਨ ਨਵੇਂ ਹੋਰ ਮੈਂਬਰ ਨਿਯੁਕਤ ਕਰਨ ਲਈ ਵੀ ਮਤਾ ਪਾਸ ਕੀਤਾ ਗਿਆ। ਇਸ ਮੌਕੇ ਹੋਰ ਕਈ ਮਾਮਲੇ ਵੀ ਵਿਚਾਰੇ ਗਏ।

Advertisement

Advertisement