ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੋ. ਮੋਹਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਵੀ ਦਰਬਾਰ

10:27 AM Oct 26, 2024 IST
ਖ਼ਾਲਸਾ ਕਾਲਜ ਵਿੱਚ ਕਰਵਾਏ ਕਵੀ ਦਰਬਾਰ ਦੀ ਝਲਕ।

ਭਗਤਾ ਭਾਈ:

Advertisement

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਵਿੱਚ ਪੰਜਾਬੀ ਵਿਭਾਗ ਵੱਲੋਂ ਪ੍ਰੋ. ਮੋਹਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਸਮਾਗਮ ਗਿਆ। ਪ੍ਰਿੰਸੀਪਲ ਸਤਿੰਦਰ ਕੌਰ ਮਾਨ ਨੇ ਪ੍. ਮੋਹਨ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਮਨਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਜਸਬੀਰ ਕੌਰ ਅਤੇ ਪ੍ਰੋ. ਅੰਮ੍ਰਿਤਪਾਲ ਸਿੰਘ ਨੇ ਕਵਿਤਾਵਾਂ ਪੜ੍ਹੀਆਂ। ਡਾ. ਸਿਮਰਜੀਤ ਕੌਰ ਨੇ ਸੁਰਜੀਤ ਪਾਤਰ ਦੀ ਰਚਨਾ ‘ਕੁਝ ਕਿਹਾ ਤਾਂ ਹਨੇਰਾ ਜਾਰੇਗਾ ਕਿਵੇਂ’ ਤੇ ਸਕੂਲ ਦੀਆਂ ਵਿਦਿਆਰਥੀਆਂ ਨੇ ਪ੍ਰੋ. ਮੋਹਨ ਸਿੰਘ ਦੀਆਂ ਵੱਖ-ਵੱਖ ਕਵਿਤਾਵਾਂ ਪੇਸ਼ ਕੀਤੀਆਂ। ਡਾ. ਹਰਮਨਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਪ੍ਰੋਫੈਸਰ ਰਮਨਦੀਪ ਕੌਰ ਨੇ ਕੀਤਾ। -ਪੱਤਰ ਪ੍ਰੇਰਕ

Advertisement
Advertisement