ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ

07:53 AM Jun 23, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਜੂਨ
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਗੁਟਕੇ ਦੀ ਬੇਅਦਬੀ ਕੀਤੀ ਗਈ ਹੈ। ਇਸ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅਧਿਕਾਰੀਆਂ ਦੀ ਟੀਮ ਗੁਰਦੁਆਰੇ ਭੇਜੀ ਗਈ, ਜਿਨ੍ਹਾਂ ਨੇ ਮੁਲਜ਼ਮ ਨੂੰ ਪੁਲੀਸ ਹਵਾਲੇ ਕਰ ਕੇ ਥਾਣਾ ਝਬਾਲ ਵਿੱਚ ਧਾਰਾ 295 ਤਹਿਤ ਪਰਚਾ ਦਰਜ ਕਰਵਾਇਆ ਹੈ। ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਵਾਸੀ ਝਬਾਲ ਵਜੋਂ ਹੋਈ ਹੈ। ਮਿਲੇ ਵੇਰਵਿਆਂ ਮੁਤਾਬਕ ਇਕ ਅਪਾਹਜ ਵਿਅਕਤੀ ਨੇ ਗੁਟਕੇ ਰੱਖਣ ਵਾਲੀ ਅਲਮਾਰੀ ’ਚੋਂ ਗੁਟਕਾ ਕੱਢਿਆ ਅਤੇ ਬੇਅਦਬੀ ਕਰਨ ਮਗਰੋਂ ਗੁਟਕੇ ਨੂੰ ਮੁੜ ਉੱਥੇ ਹੀ ਰੱਖ ਦਿੱਤਾ। ਇਸ ਘਟਨਾ ਮਗਰੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਗੁਰਦੁਆਰੇ ਦੇ ਕਰਮਚਾਰੀ ਨੇ ਉਸ ਨੂੰ ਕਾਬੂ ਕਰ ਲਿਆ, ਜਿਸ ਨੂੰ ਬਾਅਦ ਵਿਚ ਪੁਲੀਸ ਦੇ ਹਵਾਲੇ ਕੀਤਾ ਗਿਆ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰ ਚੁੱਪ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਅਜਿਹੀਆਂ ਤਾਕਤਾਂ ਦੀ ਨਿਸ਼ਾਨਦੇਹੀ ਕਰੇ ਜਿਹੜੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਖ਼ਿਲਾਫ਼ ਪੁਲੀਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

Advertisement

Advertisement