For the best experience, open
https://m.punjabitribuneonline.com
on your mobile browser.
Advertisement

ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਮੇਲੇ ਦੀ ਸ਼ੁਰੂਆਤ ਅੱਜ ਤੋਂ

08:49 AM Oct 20, 2024 IST
ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਮੇਲੇ ਦੀ ਸ਼ੁਰੂਆਤ ਅੱਜ ਤੋਂ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਅਕਤੂਬਰ
ਪ੍ਰੋ. ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਵੱਲੋਂ 46ਵਾਂ ਪ੍ਰੋ. ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਪੰਜਾਬੀ ਸਭਿਅਚਾਰਕ ਮੇਲਾ 20 ਅਕਤੂਬਰ ਤੋਂ ਪੰਜਾਬੀ ਭਵਨ ਵਿੱਚ ਪੰਜਾਬੀ ਸਾਹਿਤ ਅਕੈਡਮੀ ਦੇ ਸਹਿਯੋਗ ਨਾਲ ਸਾਹਿਤ ਸਮਾਗਮ ਰਾਹੀਂ ਕੀਤਾ ਜਾਵੇਗਾ। ਇਸ ਤੋਂ ਬਾਅਦ 21 ਅਕਤੂਬਰ ਨੂੰ ਡਾ. ਏਵੀਐੱਮ ਪਬਲਿਕ ਸਕੂਲ ਵਿੱਚ ਮੇਲੇ ਦੌਰਾਨ ਵੱਖ ਵੱਖ ਸ਼ਖ਼ਸੀਅਤਾਂ ਦੇ ਸਨਮਾਨ ਤੋਂ ਬਾਅਦ ਅਖਾੜਾ ਵੀ ਲਾਇਆ ਜਾਵੇਗਾ।
ਫਾਊਂਡੇਸ਼ਨ ਦੇ ਸਰਪ੍ਰਸਤ ਪਰਗਟ ਸਿੰਘ ਗਰੇਵਾਲ, ਐੱਸਪੀ ਪ੍ਰਿਥੀਪਾਲ ਸਿੰਘ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਮੇਲੇ ਦੌਰਾਨ ਨੂਰਾਂ ਭੈਣਾਂ, ਦੀਪ ਢਿੱਲੋਂ ਅਤੇ ਜੈਸਮੀਨ, ਸ਼ਾਇਰ ਹਰਜਿੰਦਰ ਕੰਗ, ਓਲੰਪੀਅਨ ਹਰਵੰਤ ਕੌਰ, ਨਿਰਮਲ ਸਿੰਘ ਅਮਰੀਕਾ, ਰਾਜ ਝੱਜ ਕੈਨੇਡਾ ਅਤੇ ਸੰਗੀਤ ਨਿਰਦੇਸ਼ਕ ਤੇਜਵੰਤ ਕਿੱਟੂ ਨੂੰ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਜਾਵੇਗਾ। ਇਹ ਪੁਰਸਕਾਰ 21 ਅਕਤੂਬਰ ਨੂੰ ਡਾ. ਏਵੀਐੱਮ ਪਬਲਿਕ ਸਕੂਲ, ਈਸਾ ਨਗਰੀ ਪੁਲੀ ਨੇੜੇ ਸਿਵਲ ਹਸਪਤਾਲ ਲੁਧਿਆਣਾ ਵਿਖੇ ਹੋਣ ਵਾਲੇ ਸਭਿਆਚਾਰਕ ਸਮਾਰੋਹ ਦੌਰਾਨ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਮੇਲਾ ਸਰਦਾਰ ਜਗਦੇਵ ਸਿੰਘ ਜੱਸੋਵਾਲ ਨੂੰ ਸਮਰਪਿਤ ਹੋਵੇਗਾ। 20 ਅਕਤੂਬਰ ਨੂੰ ਪੰਜਾਬੀ ਭਵਨ ਵਿੱਚ ਪ੍ਰੋ. ਮੋਹਨ ਸਿੰਘ ਬਾਰੇ ਸੈਮੀਨਾਰ ਅਤੇ ਕਵੀ ਦਰਬਾਰ ਹੋਵੇਗਾ, ਜਿਸ ਦੀ ਅਗਵਾਈ ਅਕੈਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਗੁਲਜ਼ਾਰ ਪੰਧੇਰ ਕਰਨਗੇ। 21 ਅਕਤੂਬਰ ਨੂੰ ਸਭਿਆਚਾਰਕ ਪ੍ਰੋਗਰਾਮ ਅਤੇ ਸਨਮਾਨ ਸਮਾਰੋਹ ਹੋਵੇਗਾ, ਜਿਸ ਦਾ ਉਦਘਾਟਨ ਸਵੇਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੰਡੀਆਂ ਕਰਨਗੇ।

Advertisement

Advertisement
Advertisement
Author Image

Advertisement