ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਸੜੂ ਵਿੱਚ ਦੁੱਧ ਉਤਪਾਦਕਾਂ ਨੂੰ ਮੁਨਾਫਾ ਵੰਡਿਆ

09:27 AM Oct 27, 2023 IST
ਈਸੜੂ ਦੇ ਦੁੱਧ ਉਤਪਾਦਕਾਂ ਨੂੰ ਮੁਨਾਫਾ ਵੰਡਦੇ ਹੋਏ ਡਾਇਰੈਕਟਰ ਗੁਰਬਿੰਦਰ ਸਿੰਘ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 26 ਅਕਤੂਬਰ
‘ਦਿ ਈਸੜੂ ਦੁੱਧ ਉਤਪਾਦਕ ਸਹਿਕਾਰੀ ਸਭਾ ਈਸੜੂ’ ਵੱਲੋਂ ਦੁੱਧ ਉਤਪਾਦਕਾਂ ਨੂੰ ਮੁਨਾਫਾ ਵੰਡਿਆ ਗਿਆ। ਇਸ ਮੌਕੇ 61 ਦੁੱਧ ਉਤਪਾਦਕਾਂ ਨੂੰ ਇੱਕ ਸਾਲ ਦਾ ਕੁੱਲ 2 ਲੱਖ 84 ਹਜ਼ਾਰ 879 ਰੁਪਏ ਦਾ ਮੁਨਾਫਾ ਵੰਡਿਆ ਗਿਆ। ਦੁੱਧ ਉਤਪਾਦਕਾਂ ਨੂੰ ਮੁਨਾਫਾ ਵੰਡਣ ਦੀ ਰਸਮ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰ ਗੁਰਬਿੰਦਰ ਸਿੰਘ ਈਸੜੂ ਨੇ ਅਦਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਕਿੱਤੇ ਨਾਲ ਅਜਿਹੇ ਸਹਾਇਕ ਧੰਦੇ ਕਰਨੇ ਲਾਜ਼ਮੀ ਹਨ ਕਿਉਂਕਿ ਦੁੱਧ ਦਾ ਧੰਦਾ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਮੈਨੇਜਰ ਵੇਰਕਾ ਬੀਜਾ ਚੇਤਨ ਦਾਸ, ਸੇਵਾਮੁਕਤ ਏਆਰ ਦਵਿੰਦਰ ਸਿੰਘ, ਸੁਖਦੇਵ ਸਿੰਘ, ਪਰਮਿੰਦਰ ਸਿੰਘ, ਭਿੰਦਰ ਸਿੰਘ, ਰਛਪਾਲ ਸਿੰਘ, ਲਖਵੀਰ ਕੌਰ (ਸਾਰੇ ਕਮੇਟੀ ਮੈਂਬਰ), ਤੇਜਿੰਦਰ ਸਿੰਘ, ਹਰਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਤੇਜਿੰਦਰ ਸਿੰਘ ਗੋਲੂ, ਜਗਮੀਤ ਸਿੰਘ, ਸ਼ੇਰ ਜੰਗ ਸਿੰਘ, ਜੰਗ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement