ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਗਤੀਸ਼ੀਲ ਲੇਖਕ ਸੰਘ ਨੇ ਪ੍ਰੋ. ਜੀਐੱਨ ਸਾਈਬਾਬਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

08:37 AM Oct 14, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਪ੍ਰਗਤੀਸ਼ੀਲ ਲੇਖਕ ਸੰਘ ਨੇ ਲੇਖਕ ਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਪ੍ਰੋ. ਜੀਐੱਨ ਸਾਈਬਾਬਾ (57) ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਕਈ ਦਿਨਾਂ ਤੋਂ ਹੈਦਰਾਬਾਦ ਦੇ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। 1967 ਵਿੱਚ ਆਂਧਰਾ ਪ੍ਰਦੇਸ਼ ਦੇ ਅਮਲਾਕੁਰਮ ਵਿੱਚ ਗਰੀਬ ਕਿਸਾਨ ਦੇ ਘਰ ਪੈਦਾ ਹੋਏ ਜੀਐੱਨ ਸਾਈਬਾਬਾ ਛੋਟੇ ਹੁੰਦਿਆਂ ਹੀ ਪੋਲੀਓ ਦਾ ਸ਼ਿਕਾਰ ਹੋ ਗਏ ਸਨ। ਉਹ ਪੰਜ ਸਾਲ ਦੀ ਉਮਰ ਤੋਂ ਹੀ ਵ੍ਹੀਲਚੇਅਰ ’ਤੇ ਸਨ। ਉਨ੍ਹਾਂ ਨੇ ਹੈਦਰਾਬਾਦ ਯੂਨੀਵਰਸਿਟੀ ਵਿੱਚ ਅੰਗਰੇਜ਼ੀ ਦੀ ਐੱਮਏ ਕਰਨ ਤੋਂ ਬਾਅਦ 2013 ਵਿੱਚ ਦਿੱਲੀ ਯੂਨੀਵਰਸਿਟੀ ਤੋਂ ‘ਅੰਗਰੇਜ਼ੀ ਵਿੱਚ ਭਾਰਤੀ ਲੇਖਨ ਤੇ ਰਾਸ਼ਟਰ-ਨਿਰਮਾਣ’ ਵਿਸ਼ੇ ’ਤੇ ਪੀਐੱਚ.ਡੀ. ਦੀ ਡਿਗਰੀ ਹਾਸਲ ਕੀਤੀ। ਉਨ੍ਹਾਂ ਕੁਝ ਸਮੇਂ ਲਈ ਰਾਮਲਾਲ ਆਨੰਦ ਕਾਲਜ ਦਿੱਲੀ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਇਆ। ਉਹ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਜਥੇਬੰਦੀਆਂ ਨਾਲ ਜੁੜੇ ਹੋਏ ਸਨ, ਜਿਸ ਕਰ ਕੇ ਉਨ੍ਹਾਂ ਨੂੰ ਕਈ ਵਾਰ ਜੇਲ੍ਹਾਂ ਵੀ ਕੱਟਣੀਆਂ ਪਈਆਂ। ਜੇਲ੍ਹਾਂ ਵਿੱਚ ਸਹੀ ਢੰਗ ਨਾਲ ਦੇਖ-ਰੇਖ ਨਾ ਹੋਣ ਕਰ ਕੇ ਉਨ੍ਹਾਂ ਦਾ 80 ਫ਼ੀਸਦ ਸਰੀਰ ਅਧਰੰਗ ਦਾ ਸ਼ਿਕਾਰ ਹੋ ਗਿਆ ਸੀ। ਉਨ੍ਹਾਂ ਨੂੰ ਕੈਂਸਰ ਪੀੜਤ 74 ਸਾਲਾ ਮਾਂ ਨੂੰ ਮਿਲਣ ਦੀ ਪ੍ਰਵਾਨਗੀ ਵੀ ਨਹੀਂ ਦਿੱਤੀ ਗਈ। ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪ੍ਰੋ. ਜੀਐੱਨ ਸਾਈਬਾਬਾ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਤੇ ਉਨ੍ਹਾਂ ਦੇ ਸਮਾਜ ਨੂੰ ਪੈਣ ਵਾਲੇ ਘਾਟੇ ਨੂੰ ਵੀ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ ਹੈ।

Advertisement

Advertisement