ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੋਲਿੰਗ ਬੂਥ ਨੇੜੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

08:38 AM Jun 01, 2024 IST

ਨਿਜੀ ਪੱਤਰ ਪ੍ਰੇਰਕ
ਸੰਗਰੂਰ, 31 ਮਈ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਆਕਾਸ਼ ਬਾਂਸਲ ਨੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੇਸ਼ ਭਗਤ ਕਾਲਜ, ਬਰੜਵਾਲ (ਧੂਰੀ) ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲੋਕ ਸਭਾ ਚੋਣਾਂ-2024 ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ (ਧੂਰੀ) ਵਿੱਚ 4 ਜੂਨ 2024 ਨੂੰ ਕੀਤੀ ਜਾਣੀ ਹੈ। ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨਿਪਟਾਉਣ ਲਈ ਇਸ ਕਾਲਜ ਦੇ ਇਰਦ ਗਿਰਦ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਜਿਸ ਨਾਲ ਵੋਟਾਂ ਦੀ ਗਿਣਤੀ ਵਿੱਚ ਵਿਘਨ ਨਾ ਪੈ ਸਕੇ।

Advertisement

Advertisement