ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਣਾਂਵਾਲਾ ਤਾਪਘਰ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਪ੍ਰਦਰਸ਼ਨ ’ਤੇ ਰੋਕ

07:51 AM Aug 12, 2024 IST

ਮਾਨਸਾ(ਪੱਤਰ ਪ੍ਰੇਰਕ): ਇੱਥੋਂ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐੱਲ) ਪਿੰਡ ਬਣਾਂਵਾਲਾ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲੀਸ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਕਿ ਅਕਸਰ ਹੀ ਵੱਖ-ਵੱਖ ਕਿਸਾਨ ਜਾਂ ਮਜ਼ਦੂਰ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਬਣਾਂਵਾਲਾ ਤਾਪਘਰ ਦੇ ਗੇਟ ’ਤੇ ਰੋਸ ਜਾਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ,ਜਿਸ ਨਾਲ ਉਥੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਨਾਲ ਹੀ ਪਲਾਂਟ ਦਾ ਕੰਮ-ਕਾਜ ਵੀ ਪ੍ਰਭਾਵਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਜਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿੱਚ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਪਲਾਂਟ ਤੋਂ 500 ਮੀਟਰ ਦੀ ਦੂਰੀ ’ਤੇ ਹੀ ਕਰਨ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹੇਗਾ।

Advertisement

Advertisement