For the best experience, open
https://m.punjabitribuneonline.com
on your mobile browser.
Advertisement

ਕੰਬਾਈਨਾਂ ਨਾਲ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਕਣਕ ਵੱਢਣ ’ਤੇ ਰੋਕ

11:06 AM Mar 23, 2024 IST
ਕੰਬਾਈਨਾਂ ਨਾਲ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਕਣਕ ਵੱਢਣ ’ਤੇ ਰੋਕ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਬਠਿੰਡਾ, 22 ਮਾਰਚ
ਜ਼ਿਲ੍ਹਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਕਣਕ ਦੀ ਕਟਾਈ ਦੇ ਮੱਦੇਨਜ਼ਰ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਵੱਢਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮ ਅਨੁਸਾਰ ਜੇਕਰ ਕੋਈ ਕੰਬਾਈਨ ਇਸ ਸਮੇਂ ਦੌਰਾਨ ਕਣਕ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸਨੂੰ ਤੁਰੰਤ ਜ਼ਬਤ ਕੀਤਾ ਜਾਵੇਗਾ। ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮੁਕੰਮਲ ਤੌਰ ’ਤੇ ਰੋਕ ਲਗਾਈ ਜਾਂਦੀ ਹੈ। ਹੁਕਮ 20 ਮਈ 2024 ਤੱਕ ਲਾਗੂ ਰਹਿਣਗੇ।

Advertisement

Advertisement
Author Image

sukhwinder singh

View all posts

Advertisement
Advertisement
×