For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ ਨਹੀਂ ਰਹੇ

08:13 AM May 11, 2024 IST
ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ ਨਹੀਂ ਰਹੇ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 11 ਮਈ
ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਚੰਗੇ ਭਲੇ ਰਾਤ ਨੂੰ ਲੁਧਿਆਣਾ ਵਿਖੇ ਆਪਣੇ ਘਰ ਸੁੱਤੇ ਹਨ ਅਤੇ ਸਵੇਰ ਨੂੰ ਉਠੇ ਨਹੀਂ ਸਕੇ। ਉਹ 79 ਸਾਲ ਦੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ਨੇ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਾਤਰ ਦੇ ਪਰਿਵਾਰ ’ਚ ਪਤਨੀ ਅਤੇ ਦੋ ਪੁੱਤਰ ਹਨ। ਇੱਕ ਪੁੱਤਰ ਆਸਟਰੇਲੀਆ ਵਿੱਚ ਰਹਿੰਦਾ ਹੈ। ਪਾਤਰ ਨੇ ਸੱਠਵੇਂ ਦਹਾਕੇ ਦੇ ਅੱਧ ਵਿੱਚ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ ਅਤੇ ਉਨ੍ਹਾਂ ਦੀਆਂ ਪ੍ਰਸਿੱਧ ਕਾਵਿ ਰਚਨਾਵਾਂ ਵਿੱਚ ਹਵਾ ਵਿਚ ਲਿਖੇ ਹਰਫ਼, ਬਿਰਖ ਅਰਜ਼ ਕਰੇ, ਹਨੇਰੇ ਵਿਚ ਸੁਲਗਦੀ ਵਰਨਮਾਲਾ, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਪਜ਼ੇਬ ਅਤੇ ਸਰਜ਼ਮੀਨ ਸ਼ਾਮਲ ਹਨ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵੀ ਸਨ ਅਤੇ 2012 ਵਿੱਚ ਉਨ੍ਹਾਂ ਨੂੰ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ।

Advertisement

ਡਾ. ਸੁਰਜੀਤ ਪਾਤਰ ਦਾ ਸਸਕਾਰ 13 ਮਈ ਨੂੰ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਦੇ ਸ਼ਮਸ਼ਾਨਘਾਟ ਵਿਚ ਸਵੇਰੇ 11 ਵਜੇ ਸਰਕਾਰੀ ਸਨਮਾਨ ਨਾਲ ਕੀਤਾ ਜਾਵੇਗਾ।

Advertisement
Advertisement
Author Image

sukhwinder singh

View all posts

Advertisement