ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰ ਤੇ ਆਬਕਾਰੀ ਵਿਭਾਗ ਦੇ ਕਾਮਿਆਂ ਦੀਆਂ ਤਰੱਕੀਆਂ

07:09 AM Jul 06, 2024 IST
ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਮੁਲਾਜ਼ਮ ਤੇ ਆਗੂ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 5 ਜੁਲਾਈ
ਦੀ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਜੱਦੋ ਜਹਿਦ ਉਪਰੰਤ ਕਰ ਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੱਲੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਕੇ ਕਾਫ਼ੀ ਸਮੇਂ ਤੋਂ ਲੰਬਿਤ ਪਈਆਂ ਤਰੱਕੀਆਂ ਦੇ ਮਾਮਲੇ ਨੂੰ ਨਿੱਜੀ ਤੌਰ ਤੇ ਵਿਚਾਰਦੇ ਹੋਏ 30 ਨੰਬਰ ਵਿਦਿਅਕ ਯੋਗਤਾ ਰੱਖਦੇ ਵਿਭਾਗ ਵਿਚਲੇ ਚੌਥਾ ਦਰਜਾ ਕਰਮਚਾਰੀਆਂ ਦੀਆਂ ਤਰੱਕੀਆਂ ਕੀਤੇ ਜਾਣ ’ਤੇ ਕਰਮਚਾਰੀਆਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਹਮੇਸ਼ਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਕਾ‌ਮਿਆਂ ਨੇ ਪੰਜਾਬ ਸਰਕਾਰ ਦੇ ਪੱਖ ਵਿਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰ ਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਸਣੇ ਸਬੰਧਤ ਅਧਿਕਾਰੀਆਂ ਤੇ ਅਮਲੇ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ, ਜਗਮੋਹਨ ਨੋਲੱਖਾ, ਰਾਮ ਲਾਲ ਰਾਮਾ, ਰਾਮ ਪ੍ਰਸਾਦ ਸਹੋਤਾ, ਰਾਜੇਸ਼ ਗੋਲੂ, ਸ਼ਿਵ ਚਰਨ, ਪ੍ਰਕਾਸ਼ ਲੁਬਾਣਾ ਸ਼ਾਮਲ ਸਨ। ਕਰ ਤੇ ਆਬਕਾਰੀ ਵਿਭਾਗ ਦੀ ਯੂਨੀਅਨ ਦੀ ਸੂਬਾ ਸਬ ਕਮੇਟੀ ਆਗੂਆਂ ਵੈਦ ਪ੍ਰਕਾਸ਼, ਮੱਖਣ ਸਿੰਘ, ਮੇਘੂ ਰਾਮ, ਦਿਲਬਾਗ ਸਿੰਘ, ਦਲਜੀਤ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਦੇ ਸਹਿਯੋਗ ਨਾਲ ਹੋਈ ਹੈ।

Advertisement

Advertisement