For the best experience, open
https://m.punjabitribuneonline.com
on your mobile browser.
Advertisement

ਅਕਾਲੀ ਆਗੂਆਂ ਵੱਲੋਂ ਝੂੰਦਾਂ ਦੇ ਹੱਕ ’ਚ ਪ੍ਰਚਾਰ

06:52 AM May 31, 2024 IST
ਅਕਾਲੀ ਆਗੂਆਂ ਵੱਲੋਂ ਝੂੰਦਾਂ ਦੇ ਹੱਕ ’ਚ ਪ੍ਰਚਾਰ
ਪਿੰਡ ਘਨੌਰੀ ਕਲਾਂ ਵਿੱਚ ਘਰ-ਘਰ ਜਾ ਕੇ ਐਡਵੋਕੇਟ ਝੂੰਦਾਂ ਦੇ ਹੱਕ ’ਚ ਵੋਟ ਦੇਣ ਦੀ ਅਪੀਲ ਕਰਦੇ ਹੋਏ ਸਮਰਥਕ। -ਫੋਟੋ: ਰਿਸ਼ੀ
Advertisement

ਸ਼ੇਰਪੁਰ:

Advertisement

ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਪਾਰਟੀ ਦੇ ਮੋਹਰੀ ਆਗੂ ਵਰਕਰਾਂ ਨੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੀ ਅਗਵਾਈ ਹੇਠ ਪਿੰਡ ਬਾਦਸ਼ਾਹਪੁਰ, ਫਤਿਹਗੜ੍ਹ ਪੰਜਗਰਾਈਆਂ ਅਤੇ ਈਨਾਬਾਜਵਾ ’ਚ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਪਾਰਟੀ ਉਮੀਦਵਾਰ ਝੂੰਦਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਪਿੰਡ ਘਨੌਰੀ ਕਲਾਂ ਵਿੱਚ ਅਕਾਲੀ ਦਲ ਯੂਥ ਵਿੰਗ ਦੇ ਆਗੂ ਅਮ੍ਰਿਤਪਾਲ ਸਿੰਘ, ਸਾਬਕਾ ਚੇਅਰਮੈਨ ਰਤਿੰਦਰ ਰਤਨ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਘਨੌਰੀ, ਸਾਬਕਾ ਸਰਪੰਚ ਕਰਮਜੀਤ ਸਿੰਘ ਅਤੇ ਜਥੇਦਾਰ ਧੰਨਾ ਸਿੰਘ ਸਮੇਤ ਵੱਡੀ ਗਿਣਤੀ ਵਰਕਰਾਂ ਨੇ ਘਰ-ਘਰ ਜਾ ਕੇ ਪਾਰਟੀ ਉਮੀਦਵਾਰ ਐਡਵੋਕੇਟ ਝੂੰਦਾਂ ਦੇ ਤੱਕੜੀ ਚੋਣ ਨਿਸ਼ਾਨ ਨੂੰ ਵੋਟ ਦੇਣ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement