ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁੱਡਾ ਵੱਲੋਂ ਤਿਵਾੜੀ ਦੇ ਹੱਕ ਵਿੱਚ ਪ੍ਰਚਾਰ

08:57 AM May 28, 2024 IST
ਮਨੀਸ਼ ਤਿਵਾੜੀ ਦੇ ਹੱਕ ’ਚ ਚੋਣ ਪ੍ਰਚਾਰ ਕਰਦੇ ਹੋਏ ਭੁਿਪੰਦਰ ਸਿੰਘ ਹੁੱਡਾ।

ਚੰਡੀਗੜ੍ਹ (ਟਨਸ):

Advertisement

ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਡਟ ਗਏ ਹਨ। ਉਨ੍ਹਾਂ ਵੱਲੋਂ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਤਿਵਾੜੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸ੍ਰੀ ਹੁੱਡਾ ਨੇ ਕਿਹਾ ਕਿ ਭਾਜਪਾ ਨੇ 10 ਸਾਲਾਂ ਦੇ ਰਾਜ ਵਿੱਚ ਦੇਸ਼ ਦਾ ਵਿਕਾਸ ਨਹੀਂ ਬਲਕਿ ਵਿਨਾਸ਼ ਕੀਤਾ ਹੈ। ਭਾਜਪਾ ਨੇ ਜੋ ਕਿਹਾ ਸੀ, ਉਹ ਕੁਝ ਨਹੀਂ ਕੀਤਾ ਹੈ। ਇਨ੍ਹਾਂ 10 ਸਾਲਾਂ ਦੌਰਾਨ ਦੇਸ਼ ਵਿੱਚ ਮਹਿੰਗਾਈ ਕਈ ਗੁਣਾਂ ਵੱਧ ਗਈ ਹੈ। ਬੇਰੁਜ਼ਗਾਰੀ ਨੇ ਪਿਛਲੇ 45 ਸਾਲਾਂ ਦਾ ਰਿਕਾਰਡ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਥਾਂ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਹੈ। ਸ੍ਰੀ ਹੁੱਡਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿੱਚ ਭਾਜਪਾ ਨੂੰ ਨਕਾਰਦੇ ਹੋਏ ‘ਇੰਡੀਆ’ ਗੱਠਜੋੜ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ।

Advertisement
Advertisement