ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ ਪ੍ਰਾਪਰਟੀ ਡੀਲਰ ਗ੍ਰਿਫ਼ਤਾਰ

07:57 AM May 25, 2024 IST

ਪੱਤਰ ਪ੍ਰੇਰਕ
ਐੱਸ.ਏ.ਐਸ. ਨਗਰ (ਮੁਹਾਲੀ), 24 ਮਈ
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਏ ਗਬਨ ਦੇ ਮਾਮਲੇ ਵਿੱਚ ਅੱਜ ਇੱਕ ਹੋਰ ਮੁਲਜ਼ਮ ਅਵਤਾਰ ਸਿੰਘ (ਪ੍ਰਾਪਰਟੀ ਡੀਲਰ) ਵਾਸੀ ਮਾਡਲ ਟਾਊਨ, ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਆਪਣੇ ਨਿੱਜੀ ਮੁਫ਼ਾਦਾਂ ਲਈ ਸਰਕਾਰੀ ਖਜਾਨੇ ਨੂੰ 1,52,79,000 ਰੁਪਏ ਦਾ ਖੋਰਾ ਲਾਉਣ ਦਾ ਦੋਸ਼ ਹੈ। ਇਸ ਸਬੰਧੀ ਵਿਜੀਲੈਂਸ ਵੱਲੋਂ ਮੁਹਾਲੀ ਸਥਿਤ ਵਿਜੀਲੈਂਸ ਦੇ ਥਾਣਾ ਫਲਾਇੰਗ ਸਕੁਐਡ-1 ਵਿੱਚ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਅਨੁਸਾਰ ਪੀਐੱਸਆਈਈਸੀ ਦੇ ਤਤਕਾਲੀ ਸੀਜੀਐੱਮ ਸੁਰਿੰਦਰਪਾਲ ਸਿੰਘ, ਜੀਐਮ ਜਸਵਿੰਦਰ ਸਿੰਘ ਰੰਧਾਵਾ ਅਤੇ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਪ੍ਰਾਈਵੇਟ ਵਿਅਕਤੀਆਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਮਿਲੀਭੁਗਤ ਕਰ ਕੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕੀਤੀ ਸੀ। ਇਸ ਕੇਸ ਵਿੱਚ ਨਾਮਜ਼ਦ ਕਈ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਮੁਲਜ਼ਮ ਅਵਤਾਰ ਸਿੰਘ ਅਤੇ ਉਸ ਦਾ ਬੇਟਾ ਦਮਨਪ੍ਰੀਤ ਸਿੰਘ, ਜੋ ਉਦਯੋਗਿਕ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਾ ਕਾਰੋਬਾਰ ਕਰਦੇ ਹਨ, ਨੇ ਸੀਜੀਐੱਮ ਸੁਰਿੰਦਰਪਾਲ ਸਿੰਘ ਅਤੇ ਜੀਐਮ ਜੇਐਸ ਰੰਧਾਵਾ ਨਾਲ ਮਿਲ ਕੇ ਇੰਡਸਟਰੀ ਏਰੀਆ ਫੇਜ਼-8-ਬੀ, (ਮੁਹਾਲੀ) ਵਿੱਚ 1389 ਵਰਗ ਗਜ਼ ਦੇ ਪਲਾਟ ਨੰਬਰ ਈ-261 ਨੂੰ ਨਿੱਜੀ ਫਰਮ ਦੇ ਨਾਮ ’ਤੇ ਅਲਾਟ ਕਰਨ ਵਿੱਚ ਧਾਂਦਲੀ ਕੀਤੀ ਹੈ। ਉਨ੍ਹਾਂ ਨੇ ਦਮਨਪ੍ਰੀਤ ਸਿੰਘ ਦੇ ਨਾਂ ’ਤੇ ਚੰਡੀਗੜ੍ਹ ਸਥਿਤ ਫਰਜ਼ੀ ਪਤੇ ਦੀ ਵਰਤੋਂ ਕਰਕੇ ਮਹਿਜ਼ 1265 ਪ੍ਰਤੀ ਵਰਗ ਗਜ਼ ਕੀਮਤ ’ਤੇ ਪਲਾਟ ਹਾਸਲ ਕੀਤਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਅਧਿਕਾਰੀਆਂ ਤੇ ਪ੍ਰਾਪਰਟੀ ਡੀਲਰ ਅਵਤਾਰ ਸਿੰਘ ਨੇ ਸਰਕਾਰੀ ਖ਼ਜ਼ਾਨੇ ਨੂੰ 1,52,79,000 ਰੁਪਏ ਦਾ ਨੁਕਸਾਨ ਪਹੁੰਚਾਇਆ।

Advertisement

Advertisement