ਪੁਲੀਸ ਵੱਲੋਂ ਨਸ਼ਾ ਤਸਕਰ ਦੀ 27 ਲੱਖ ਦੀ ਜਾਇਦਾਦ ਜ਼ਬਤ
11:01 AM Oct 09, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਅਕਤੂਬਰ
ਨਸ਼ਾ ਤਸਕਰੀ ਦਾ ਗੈਰ-ਕਾਨੂੰਨੀ ਧੰਦਾ ਚਲਾ ਕੇ ਬਣਾਈਆਂ ਜਾਇਦਾਦਾਂ ਨੂੰ ਕੇਸਾਂ ਨਾਲ ਅਟੈਚ ਕਰਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਇਸ ਕਾਰਵਾਈ ਨੂੰ ਪੁਲੀਸ ਲਗਾਤਾਰ ਅੱਗੇ ਵਧਾ ਰਹੀ ਹੈ। ਲਾਡੋਵਾਲ ਇਲਾਕੇ ’ਚ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਪਿੰਡ ਭੋਲੇਵਾਲ ਜਦੀਦ ਦੇ ਰਹਿਣ ਵਾਲੇ ਸਰਵਣ ਸਿੰਘ ਉਰਫ ਗੱਬਰ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। ਪੁਲੀਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁਲਜ਼ਮ ਗੱਬਰ ਖ਼ਿਲਾਫ਼ ਥਾਣਾ ਲਾਡੋਵਾਲ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਹੈ। ਪੁਲੀਸ ਨੂੰ ਪਤਾ ਲੱਗਾ ਕਿ ਮੁਲਜ਼ਮ ਗੱਬਰ ਨੇ ਨਸ਼ੇ ਦੀ ਤਸਕਰੀ ਕਰ ਕੇ ਲੱਖਾਂ ਰੁਪਏ ਦੀ ਜਾਇਦਾਦ ਬਣਾਈ ਹੈ ਜਿਸ ਤੋਂ ਬਾਅਦ ਪੁਲੀਸ ਨੇ ਪਿੰਡ ਵਿੱਚ ਹੀ ਉਸਦੀ 27 ਲੱਖ ਤੀਹ ਹਜ਼ਾਰ ਰੁਪਏ ਦੀ ਜਾਇਦਾਦ ਨੂੰ ਨਵੀਂ ਦਿੱਲੀ ਸਥਿਤ ਸਮਰੱਥ ਅਥਾਰਟੀ ਦੇ ਹੁਕਮਾਂ ਤੋਂ ਬਾਅਦ ਜ਼ਬਤ ਕਰ ਲਿਆ ਹੈ।
Advertisement
Advertisement