For the best experience, open
https://m.punjabitribuneonline.com
on your mobile browser.
Advertisement

ਅੈੱਨਆਈਏ ਵੱਲੋਂ ਅੰਮ੍ਰਿਤਸਰ ’ਚ ਦੋ ਭਰਾਵਾਂ ਦੀ ਜਾਇਦਾਦ ਕੁਰਕ

06:21 AM Jul 05, 2023 IST
ਅੈੱਨਆਈਏ ਵੱਲੋਂ ਅੰਮ੍ਰਿਤਸਰ ’ਚ ਦੋ ਭਰਾਵਾਂ ਦੀ ਜਾਇਦਾਦ ਕੁਰਕ
Advertisement

ਨਵੀਂ ਦਿੱਲੀ, 4 ਜੁਲਾਈ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਾਕਿਸਤਾਨ ਤੋਂ ਸ਼ਹਿ ਪ੍ਰਾਪਤ ਨਸ਼ਾ ਅਤਿਵਾਦ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਦੋ ਭਰਾਵਾਂ ਦੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ’ਚ ਸਥਿਤ ਘਰ ਕੁਰਕ ਕੀਤੇ ਹਨ। ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਉਰਫ ਵਿੱਕੀ ਅਤੇ ਉਸ ਦੇ ਭਰਾ ਮਨਿੰਦਰ ਸਿੰਘ ਉਰਫ ਮਨੀ ਦੀਆਂ ਰਿਹਾਇਸ਼ੀ ਜਾਇਦਾਦਾਂ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂਏਪੀਏ) ਤਹਿਤ ਕੁਰਕ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੈੱਨਆਈਏ ਵੱਲੋਂ ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਐੱਨਆਈਏ ਨੇ ਇਸ ਮਾਮਲੇ ਵਿੱਚ 13 ਮੁਲਜ਼ਮਾਂ ਖ਼ਿਲਾਫ਼ ਯੂਏਪੀਏ, ਐੱਨਡੀਪੀਐੱਸ ਐਕਟ ਅਤੇ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਤਹਿਤ ਤਿੰਨ ਸਪਲੀਮੈਂਟਰੀ ਚਾਰਜਸ਼ੀਟਾਂ ਸਮੇਤ ਚਾਰ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ। ਪੰਜਾਬ ਪੁਲੀਸ ਨੇ ਸਾਲ 2020 ਵਿੱਚ ਇਹ ਕੇਸ ਦਰਜ ਕੀਤਾ ਸੀ। ਮਗਰੋਂ 8 ਮਈ 2020 ਨੂੰ ਇਸ ਮਾਮਲੇ ਦੀ ਜਾਂਚ ਅੈੱਨਆਈਏ ਨੇ ਆਪਣੇ ਹੱਥ ਲੈ ਲਈ ਸੀ। ਉਨ੍ਹਾਂ ਕਿਹਾ, ‘‘ਸਰਹੱਦ ਪਾਰੋਂ ਦਰਾਮਦ ਕੀਤੇ ਜਾਣ ਵਾਲੇ ਲੂਣ ਦੀ ਆੜ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਸੀ। ਇਹ ਨਸ਼ਾ ਵੇਚ ਕੇ ਹੋਣ ਵਾਲੀ ਕਮਾਈ ਪੰਜਾਬ ਵਿੱਚ ਚੱਲ ਅਤੇ ਅਚੱਲ ਜਾਇਦਾਦਾਂ ਖਰੀਦਣ ਲਈ ਵਰਤੀ ਜਾ ਰਹੀ ਸੀ। ਇਸ ਤੋਂ ਇਲਾਵਾ ਕਸ਼ਮੀਰ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਹਿਜ਼ਬੁਲ ਮੁਜ਼ਾਹਿਦੀਨ ਦੇ ਅਤਿਵਾਦੀਆਂ ਨੂੰ ਵੀ ਫੰਡਿੰਗ ਕੀਤੀ ਜਾ ਰਹੀ ਸੀ।’’ -ਪੀਟੀਆਈ

Advertisement

Advertisement
Tags :
Author Image

joginder kumar

View all posts

Advertisement
Advertisement
×