ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਾਪਰਟੀ ਟੈਕਸ: ਕਿਸਾਨਾਂ ਵੱਲੋਂ ਦੁਕਾਨਾਂ ਸੀਲ ਕਰਨ ਦਾ ਵਿਰੋਧ

07:23 AM Mar 29, 2024 IST
ਭਦੌੜ ਵਿੱਚ ਈਓ ਆਸ਼ੀਸ਼ ਕੁਮਾਰ ਦਾ ਵਿਰੋਧ ਕਰਦੇ ਹੋਏ ਕਿਸਾਨ।

ਰਾਜਿੰਦਰ ਵਰਮਾ
ਭਦੌੜ, 28 ਮਾਰਚ
ਇੱਥੋਂ ਦੀ ਬਹੁਮੰਤਵੀ ਕੋਆਪਰੇਟਿਵ ਸੁਸਾਇਟੀ ਵਿੱਚ ਮਾਹੌਲ ਅੱਜ ਉਦੋਂ ਤਣਾਅਪੂਰਨ ਹੋ ਗਿਆ ਜਦੋਂ ਨਗਰ ਕੌਂਸਲ ਭਦੌੜ ਦੇ ਕਾਰਜ ਸਾਧਕ ਅਫ਼ਸਰ ਆਸ਼ੀਸ਼ ਕੁਮਾਰ ਨੇ ਆਪਣੀ ਟੀਮ ਸਮੇਤ ਆ ਕੇ ਕੋਆਪਰੇਟਿਵ ਸੁਸਾਇਟੀ ਦੀਆਂ ਕਿਰਾਏ ’ਤੇ ਦਿੱਤੀਆਂ ਦੁਕਾਨਾਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ। ਸੁਸਾਇਟੀ ਦੇ ਸੈਕਟਰੀ ਗੁਰਲਾਲ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਪ੍ਰੰਤੂ ਈਓ ਟਸ ਤੋਂ ਮਸ ਨਾ ਹੋਏ। ਉਪਰੰਤ ਕਿਸਾਨ ਆਗੂ ਕੁਲਵੰਤ ਸਿੰਘ ਮਾਨ, ਛਿੰਦਾ ਸਿੰਘ, ਗੁਰਚਰਨ ਸਿੰਘ, ਹਰਦੀਪ ਸਿੰਘ ਹੋਰ ਕਿਸਾਨਾਂ ਦੇ ਨਾਲ ਉੱਥੇ ਪੁੱਜੇ ਅਤੇ ਈਓ ਨੂੰ ਰੋਕਣ ਦਾ ਯਤਨ ਕੀਤਾ। ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੋ ਗਈ। ਉਪਰੰਤ ਕੋਆਪਰੇਟਿਵ ਸੁਸਾਇਟੀ ਦੇ ਸਾਬਕਾ ਪ੍ਰਧਾਨ ਰਜਿੰਦਰ ਕੁਮਾਰ ਵੀ ਪੁੱਜ ਗਏ ਅਤੇ ਉਨ੍ਹਾਂ ਈਓ ਨੂੰ ਸੁਸਾਇਟੀ ਦੇ ਦਫ਼ਤਰ ਆ ਕੇ ਗੱਲਬਾਤ ਕਰਨ ਦੀ ਅਪੀਲ ਕੀਤੀ। ਈਓ ਆਸ਼ੀਸ਼ ਕੁਮਾਰ ਅਤੇ ਇੰਸਪੈਕਟਰ ਨੈਬ ਸਿੰਘ ਨੇ ਦੱਸਿਆ ਕਿ ਸੁਸਾਇਟੀ ਵੱਲ ਨਗਰ ਕੌਂਸਲ ਦਾ 3 ਲੱਖ 82 ਹਜ਼ਾਰ ਰੁਪਏ ਪ੍ਰੋਪਰਟੀ ਟੈਕਸ ਖੜ੍ਹਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਕੋਆਪਰੇਟਿਵ ਸੋਸਾਇਟੀ ਦੇ ਨੁਮਾਇੰਦਿਆਂ ਅਤੇ ਕਿਸਾਨ ਆਗੂਆਂ ਨੇ ਨਵੀਂ ਕਮੇਟੀ ਬਨਣ ਤੱਕ ਸਮਾਂ ਦਿੱਤਾ ਹੈ ਜੇਕਰ ਉਦੋਂ ਤੱਕ ਵੀ ਪ੍ਰਾਪਰਟੀ ਟੈਕਸ ਨਾ ਭਰਿਆ ਗਿਆ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਪਸ਼ੂਆਂ ਨੂੰ ਹੱਡਾ ਰੋੜੀ ’ਚ ਲਿਜਾਣ ਦਾ ਠੇਕਾ ਦਿੱਤਾ ਜਾਵੇ। ਕਾਰਜ ਸਾਧਕ ਅਫਸਰ ਨੇ ਮੰਗ ਮੰਨਣ ਦਾ ਭਰੋਸਾ ਦਿੱਤਾ ਹੈ।

Advertisement

Advertisement
Advertisement