ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮਾਣਾ: ਬੈਂਕ ਵਿੱਚੋਂ ਸੱਤ ਬੈਟਰੀਆਂ ਚੋਰੀ

10:08 AM Aug 18, 2024 IST

ਪੱਤਰ ਪ੍ਰੇਰਕ
ਸਮਾਣਾ, 17 ਅਗਸਤ
ਸਮਾਣਾ ਨੇੜਲੇ ਪਿੰਡ ਕਮਾਲਪੁਰ ਵਿੱਚ 14-15 ਅਗਸਤ ਦੀ ਦਰਮਿਆਨੀ ਰਾਤ ਨੂੰ ਐਸਬੀਆਈ ਬੈਂਕ ’ਚੋਂ ਅਣਪਛਾਤੇ ਚੋਰਾਂ ਵੱਲੋਂ ਸੱਤ ਬੈਟਰੀਆਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਦਰ ਪੁਲੀਸ ਨੇ ਬ੍ਰਾਂਚ ਮੈਨੇਜਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਪੁਲੀਸ ਦੇ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਬ੍ਰਾਂਚ ਮੈਨੇਜਰ ਮਨਜਿੰਦਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 14 ਅਗਸਤ ਨੂੰ ਉਹ ਸ਼ਾਮ ਸਮੇਂ ਬੈਂਕ ਬੰਦ ਕਰ ਕੇ ਗਏ ਸਨ ਜਦੋਂ 16 ਅਗਸਤ ਨੂੰ ਉਹ ਬੈਂਕ ’ਚ ਆਏ ਤਾਂ ਬੈਂਕ ਦਾ ਸਮਾਨ ਖਿੱਲਰਿਆ ਪਿਆ ਸੀਤੇ ਪਿਛਲੀ ਦੀਵਾਰ ਵਿੱਚ ਪਾੜ ਪਿਆ ਹੋਇਆ ਸੀ। ਜਿਸ ਰਾਹੀਂ ਅਣਪਛਾਤੇ ਚੋਰ ਬੈਂਕ ਅੰਦਰ ਦਾਖਲ ਹੋਏ। ਸਰਵਰ ਰੂਮ ’ਚ ਲਗੀਆਂ ਹਜ਼ਾਰਾਂ ਰੁਪਏ ਦੀ ਲਾਗਤ ਦੀਆਂ ਸੱਤ ਬੈਟਰੀਆਂ ਗਾਇਬ ਸਨ। ਉਨ੍ਹਾਂ ਅੱਗੇ ਦੱਸਿਆ ਕਿ ਚੋਰਾਂ ਵੱਲੋਂ ਸਟਰਾਂਗ ਰੂਮ ਦਾ ਤਾਲਾ ਤੋੜਨ ਦੀ ਵੀ ਕੋਸ਼ਿਸ਼ ਕੀਤੀ ਗਈ। ਪਰ ਤਾਲਾ ਨਾ ਟੁੱਟਣ ਕਾਰਨ ਉਨ੍ਹਾਂ ਦਾ ਕੋਈ ਪੈਸੇ ਦਾ ਨੁਕਸਾਨ ਨਹੀਂ ਹੋਇਆ। ਅਧਿਕਾਰੀ ਅਨੁਸਾਰ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਸੀਸੀਟੀਵੀ ਕੈਮਰਿਆਂ ਅਤੇ ਹੋਰ ਸਾਧਨਾ ਰਾਹੀ ਅਣਪਛਾਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Advertisement

Advertisement