ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਛੇ ਨਸ਼ਾ ਤਸਕਰਾਂ ਦੀ 3.93 ਕਰੋੜ ਦੀ ਜਾਇਦਾਦ ਜ਼ਬਤ

07:03 AM Aug 27, 2024 IST
ਇੱਕ ਨਸ਼ਾ ਤਸਕਰ ਦੇ ਘਰ ਦੇ ਬਾਹਰ ਲਾਏ ਨੋਟਿਸਾਂ ਕੋਲ ਖੜ੍ਹੇ ਪੁਲੀਸ ਮੁਲਾਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਅਗਸਤ
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਧੰਦੇ ਨਾਲ ਬਣੀ ਲੱਖਾਂ-ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਕਰਨ ਲਈ ਪੁਲੀਸ ਵੱਲੋਂ ਸਖ਼ਤ ਕਾਰਵਾਈ ਜਾਰੀ ਹੈ। ਪੁਲੀਸ ਨੇ ਛੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਕੇਸਾਂ ਸਣੇ 3.93 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਕੇਸ ਨਾਲ ਅਟੈਚ ਕਰ ਦਿੱਤਾ ਹੈ। ਪੁਲੀਸ ਨੇ ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਨੋਟਿਸ ਚਿਪਕਾ ਦਿੱਤੇ ਹਨ ਤਾਂ ਕਿ ਆਮ ਲੋਕਾਂ ਨੂੰ ਵੀ ਇਸ ਬਾਰੇ ਪੂਰੀ ਜਾਣਕਾਰੀ ਮਿਲ ਸਕੇ।
ਏਸੀਪੀ ਦੱਖਣੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਛੇ ਵੱਖ-ਵੱਖ ਮੁਲਜ਼ਮਾਂ ’ਤੇ ਨਾਜਾਇਜ਼ ਨਸ਼ਾ ਤਸਕਰੀ ਦਾ ਧੰਦਾ ਕਰਨ ਦਾ ਦੋਸ਼ ਹੈ। ਕੁਝ ਮੁਲਾਜ਼ਮ ਹਾਲੇ ਵੀ ਜੇਲ੍ਹ ’ਚ ਹਨ, ਜਦਕਿ ਕੁਝ ਜ਼ਮਾਨਤ ’ਤੇ ਬਾਹਰ ਹਨ, ਪਰ ਪੁਲੀਸ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਜਾਨ ਸਿੰਘ ਖ਼ਿਲਾਫ਼ ਥਾਣਾ ਸਦਰ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਸੱਠ ਕਿਲੋ ਭੁੱਕੀ ਬਰਾਮਦ ਕੀਤੀ ਸੀ ਜਿਸ ਤੋਂ ਬਾਅਦ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਮੁਲਜ਼ਮਾਂ ਨੇ ਪਿੰਡ ਤਲਵਾੜਾ ਵਿੱਚ 210 ਗਜ਼ ਦਾ ਮਕਾਨ ਬਣਾਇਆ ਹੋਇਆ ਸੀ ਜਿਸ ਦੀ ਕੀਮਤ ਚੌਵੀ ਲੱਖ ਰੁਪਏ ਹੈ। ਪੁਲੀਸ ਨੇ ਉਸ ਨੂੰ ਕੇਸ ਨਾਲ ਅਟੈਚ ਕਰ ਦਿੱਤਾ ਅਤੇ ਨੋਟਿਸ ਚਿਪਕਾਇਆ। ਏਸੀਪੀ ਨੇ ਦੱਸਿਆ ਕਿ ਥਾਣਾ ਸਦਰ ਨੇ ਸੰਗਰੂਰ ਦੇ ਪਿੰਡ ਟਿੱਬਾ ਦੇ ਰਹਿਣ ਵਾਲੇ ਗੁਰਜੰਟ ਸਿੰਘ ਅਤੇ ਪਿੰਡ ਝੋਰੜਾਂ ਦੇ ਜਸਪ੍ਰੀਤ ਸਿੰਘ ਖਿਲਾਫ਼ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 52 ਕਿਲੋ ਭੁੱਕੀ ਬਰਾਮਦ ਕੀਤੀ ਸੀ ਜਿਸ ਤੋਂ ਬਾਅਦ ਖੁਲਾਸਾ ਹੋਇਆ ਕਿ ਮੁਲਜ਼ਮਾਂ ਨੇ ਨਸ਼ਾ ਵੇਚ ਕੇ ਕਰੀਬ 1 ਕਰੋੜ 21.5 ਲੱਖ ਰੁਪਏ ਦੀ ਜਾਇਦਾਦ ਬਣਾਈ ਸੀ ਜਿਸ ਨੂੰ ਪੁਲੀਸ ਨੇ ਕੇਸ ਨਾਲ ਅਟੈਚ ਕਰ ਦਿੱਤਾ ਹੈ।
ਏ.ਸੀ.ਪੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਮੁਲਜ਼ਮ ਬਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਕੋਕਰੀ ਬੈਣੀਵਾਲ ਮੋਗਾ, ਪ੍ਰਦੀਪ ਸਿੰਘ ਵਾਸੀ ਪਿੰਡ ਕੁਲਾਰ ਅਤੇ ਜਸਵੀਰ ਸਿੰਘ ਵਾਸੀ ਪਿੰਡ ਭੁੱਲਰਕਲਾਂ ਮੋਗਾ ਖ਼ਿਲਾਫ਼ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ। ਪੁਲੀਸ ਨੇ ਤਿੰਨਾਂ ਦੇ ਕਬਜ਼ੇ ’ਚੋਂ 55 ਕਿਲੋ ਭੁੱਕੀ ਬਰਾਮਦ ਕੀਤੀ ਸੀ ਜਿਸ ਤੋਂ ਬਾਅਦ ਜਾਂਚ ਨੂੰ ਅੱਗੇ ਵਧਾਇਆ ਗਿਆ ਤਾਂ ਪਤਾ ਲੱਗਾ ਕਿ ਮੁਲਜ਼ਮਾਂ ਨੇ 1 ਕਰੋੜ 77 ਲੱਖ 20 ਹਜ਼ਾਰ ਰੁਪਏ ਦੀ ਜਾਇਦਾਦ ਬਣਾਈ ਸੀ ਜਿਸ ਤੋਂ ਬਾਅਦ ਪੁਲੀਸ ਨੇ ਤਿੰਨਾਂ ਮੁਲਜ਼ਮਾਂ ਦੀਆਂ ਸਾਰੀਆਂ ਜਾਇਦਾਦਾਂ ਨੂੰ ਸੀਲ ਕਰ ਦਿੱਤਾ ਅਤੇ ਨੋਟਿਸ ਜਾਰੀ ਕਰ ਕੇ ਉੱਥੇ ਚਿਪਕਾ ਦਿੱਤੇ।

Advertisement

Advertisement
Advertisement