ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰਾਂ ਦੀ 1.34 ਕਰੋੜ ਰੁਪਏ ਦੀ ਜਾਇਦਾਦ ਜ਼ਬਤ

06:41 AM Jul 19, 2024 IST
featuredImage featuredImage
ਨਸ਼ਾ ਤਸਕਰਾਂ ਦੇ ਵਾਹਨ ਜ਼ਬਤ ਕਰਦੇ ਹੋਏ ਪੁਲੀਸ ਅਧਿਕਾਰੀ।

ਹਤਿੰਦਰ ਮਹਿਤਾ
ਜਲੰਧਰ, 18 ਜੁਲਾਈ
ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਡਰੱਗ ਮਨੀ ਤੋਂ ਖਰੀਦੀ ਗਈ ਕਰੀਬ 1.34 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕੀਤਾ। ਇਸ ਸਬੰਧੀ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ 17 ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 1 ਜਲੰਧਰ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਨ੍ਹਾਂ ਕੋਲੋਂ 48.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਹੁਣ ਪੁਲੀਸ ਨੇ ਇਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਕੁੱਲ 1.34 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ 1.05 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 28,90,000 ਨਗਦੀ ਜ਼ਬਤ ਕੀਤੀ ਗਈ ਹੈ। ਇਸੇ ਤਰ੍ਹਾਂ ਸਵਪਨ ਸ਼ਰਮਾ ਨੇ ਦੱਸਿਆ ਕਿ ਕੁੱਲ ਜਾਇਦਾਦ ਵਿੱਚ 1,34,28,300 ਰੁਪਏ ਨੂੰ ਅਟੈਚ ਕੀਤਾ ਜਾ ਰਿਹਾ ਹੈ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਪੁਲੀਸ ਨੂੰ ਜ਼ੀਰੋ ਟਾਲਰੈਂਸ ਅਪਣਾਇਆ ਹੈ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਇਹ ਦੂਜਿਆਂ ਲਈ ਰੁਕਾਵਟ ਬਣ ਸਕੇ।

Advertisement

Advertisement