ਖ਼ਾਲਸਾ ਕਾਲਜ ਦਾ ਪ੍ਰਾਸਪੈਕਟਸ ਰਿਲੀਜ਼
ਪੱਤਰ ਪ੍ਰੇਰਕ
ਗੜ੍ਹਸ਼ੰਕਰ, 18 ਜੁਲਾਈ
ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦਾ ਵਿਦਿਅਕ ਵਰ੍ਹੇ 2023-24 ਦਾ ਪ੍ਰਾਸਪੈਕਟਸ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੀ ਹਾਜ਼ਰ ਹੋਏ। ਉਨਾਂ ਕਾਲਜ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਸਮੇਤ ਸਟਾਫ਼ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਅਦਾਰਾ ਬੱਚਿਆਂ ਨੂੰ ਕੁਆਲਿਟੀ ਐਜੂਕੇਸ਼ਨ ਦੇਣ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਡਾ. ਅਮਨਪ੍ਰੀਤ ਸਿੰਘ ਸਹਾਇਕ ਡਾਇਰੈਕਟਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਕਿਹਾ ਕਿ ਕਾਲਜ ਵਿਚ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਪੱਧਰ ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ ਜਨਿ੍ਹਾਂ ਵਿਚ ਦਾਖਲਾ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਸਿਰ ਦਾਖਲਾ ਲੈਣ ਲਈ ਕਾਲਜ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਡਾ. ਅਮਨਪ੍ਰੀਤ ਸਿੰਘ, ਕਾਰਜਕਾਰੀ ਪ੍ਰਿੰਸੀਪਲ ਲਖਵਿੰਦਰਜੀਤ ਕੌਰ, ਪਰਮਿੰਦਰ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਰਿਤੂ ਸਿੰਘ, ਪ੍ਰੋ. ਦੀਪਿਕਾ, ਪ੍ਰੋ. ਸੰਘਾ ਗੁਰਬਖਸ਼ ਕੌਰ, ਪ੍ਰੋ. ਕਿਰਨਜੋਤ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਹੋਏ।