For the best experience, open
https://m.punjabitribuneonline.com
on your mobile browser.
Advertisement

ਕੌਮਾਂਤਰੀ ਬਾਲ ਲੇਖਕ ਕਾਨਫਰੰਸ ਦਾ ਪ੍ਰਾਸਪੈਕਟਸ ਰਿਲੀਜ਼

07:51 AM Jul 05, 2024 IST
ਕੌਮਾਂਤਰੀ ਬਾਲ ਲੇਖਕ ਕਾਨਫਰੰਸ ਦਾ ਪ੍ਰਾਸਪੈਕਟਸ ਰਿਲੀਜ਼
Advertisement

ਪੱਤਰ ਪ੍ਰੇਰਕ
ਸਮਰਾਲਾ, 4 ਜੁਲਾਈ
ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ 16 ਅਤੇ 17 ਨਵੰਬਰ ਨੂੰ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਵਿੱਚ ਲਹਿੰਦੇ ਪੰਜਾਬ ਦੇ ਉੱਘੇ ਸ਼ਾਇਰ ਬਾਬਾ ਨਜ਼ਮੀ ਅਤੇ ਹੋਰ ਪੰਜਾਬੀ ਦੇ ਨਾਮਵਰ ਲਿਖਾਰੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਇਸ ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਪ੍ਰਾਸਪੈਕਟਸ ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ।
‘ਨਵੀਆਂ ਕਲਮਾਂ ਨਵੀਂ ਉਡਾਣ’ ਸਬੰਧੀ ਇਹ ਜਾਣਕਾਰੀ ਸਾਂਝੀ ਕਰਦਿਆਂ ਡਾ. ਸੁਖਪਾਲ ਕੌਰ ਨੇ ਦੱਸਿਆ ਕਿ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਦੇ ਯਤਨਾਂ ਸਦਕਾ ਬੱਚਿਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਸਾਹਿਤਕ ਕਲਾਵਾਂ ਪੈਦਾ ਕਰਨ ਲਈ ਇਹ ਪ੍ਰਾਜੈਕਟ ਚਲਾਇਆ ਗਿਆ ਹੈ। ‘ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰਾਜੈਕਟ ਦੇ ਇੰਚਾਰਜ ਉਂਕਾਰ ਸਿੰਘ ਤੇਜੇ ਤੇ ਉਨ੍ਹਾਂ ਦੀ ਟੀਮ ਸਦਕਾ ਪੰਜਾਬ ਵਿੱਚ ਹੁਣ ਤੱਕ ਬਾਲ ਲੇਖਕਾਂ ਦੀਆਂ 30 ਦੇ ਕਰੀਬ ਕਿਤਾਬਾਂ ਦੇ ਭਾਗ ਛਪ ਚੁੱਕੇ ਹਨ। ਇਸ ਤਹਿਤ ਪ੍ਰਾਇਮਰੀ ਪੱਧਰ ਦੀ ਕਿਤਾਬ ਵੀ ਵੱਖਰੇ ਤੌਰ ’ਤੇ ਛਾਪੀ ਗਈ ਹੈ। ਪ੍ਰਾਸਪੈਕਟਸ ਰਿਲੀਜ਼ ਕਰਨ ਮੌਕੇ ਡਾ. ਸੁਖਪਾਲ ਕੌਰ, ਟੀਮ ਮੈਂਬਰ ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਸਮਰਾਲਾ, ਅਮਰੀਕ ਸਿੰਘ, ਰਛਪਾਲ ਕੌਰ ਅਤੇ ਰਿਤੂ ਮਿੱਤਲ ਵੀ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×