ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਹ ਵਪਾਰ: ਪੰਜ ਮੁਲਜ਼ਮ ਗ੍ਰਿਫ਼ਤਾਰ

06:54 AM Jul 29, 2020 IST

ਟ੍ਰਬਿਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 28 ਜੁਲਾਈ

ਇਥੇ ਦੇ ਬੁੜੈਲ ਇਲਾਕੇ ਦੇ ਹੋਟਲ ਵਿੱਚ ਦੇਹ ਵਪਾਰ ਦੇ ਕਾਰੋਬਾਰ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੈਕਟਰ-34 ਦੀ ਪੁਲੀਸ ਨੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚ ਇਕ ਮਹਿਲਾ ਵੀ ਸ਼ਾਮਲ ਹੈ। ਪੁਲੀਸ ਨੇ ਗਰੋਹ ਦੇ ਕਬਜ਼ੇ ਵਿੱਚੋਂ ਤਿੰਨ ਲੜਕੀਆਂ ਨੂੰ ਛੁਡਵਾਇਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਦੀਪ ਪੋਦਾਰ, ਜਵਾਹਰ ਪੋਦਾਰ ਵਾਸੀਆਨ ਧਨਾਸ, ਪੁਨੀਤ ਕੁਮਾਰ, ਤੇ ਰਾਜੂ ਕੁਮਾਰ ਵਾਸੀ ਨੈਨੀਤਾਲ ਵਜੋਂ ਹੋਈ ਹੈ। ਪੁਲੀਸ ਅਨੁਸਾਰ ਥਾਣਾ ਸੈਕਟਰ-34 ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬੁੜੈਲ ਵਿੱਚ ਸਥਿਤ ਹੋਟਲ ਵਿੱਚ ਛਾਪਾ ਮਾਰਿਆ ਸੀ। ਇਸ ਦੌਰਾਨ ਪੁਲੀਸ ਨੇ ਹੋਟਲ ਵਿੱਚੋਂ ਪੰਜਾਬ ਨਾਲ ਸਬੰਧਤ ਤਿੰਨ ਲੜਕੀਆਂ ਨੂੰ ਹਿਰਾਸਤ ਵਿੱਚ ਲਿਆ।

Advertisement

ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਲੜਕੀਆਂ ਤੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮਾਂ ਵੱਲੋਂ ਜ਼ਬਰੀ ਇਨ੍ਹਾਂ ਲੜਕੀਆਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਸੀ। ਪੁਲੀਸ ਨੇ ਤਿੰਨਾਂ ਲੜਕੀਆਂ ਨੂੰ ਡਿਊਟੀ ਮੈਜਿਸਟ੍ਰੇਟ ਦੀ ਦੇਖਰੇਖ ਵਿੱਚ ਪੁੱਛਗਿੱਛ ਕੀਤੀ। ਪੁਲੀਸ ਅਨੁਸਾਰ ਮੁਲਜ਼ਮ ਪ੍ਰਦੀਪ ਅਤੇ ਜਵਾਹਰ ਹੋਟਲ ਨੂੰ ਲੀਜ਼ ’ਤੇ ਲੈ ਕੇ ਚਲਾ ਰਹੇ ਸਨ। ਪੁਲੀਸ ਨੇ ਲੜਕੀਆਂ ਨੂੰ ਰਿਹਾਅ ਕਰ ਦਿੱਤਾ ਹੈ ਪਰ ਊਨ੍ਹਾਂ ਨੂੰ ਮੁਲਜ਼ਮਾਂ ਖ਼ਿਲਾਫ਼ ਗਵਾਹੀ ਦੇਣ ਲਈ ਵੀ ਕਿਹਾ ਹੈ।

ਥਾਣਾ ਸੈਕਟਰ-34 ਦੀ ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤੇ ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੁਲੀਸ ਨੇ ਪਿਛਲੇ ਦਨਿੀਂ ਵੀ ਕਜਹੇੜੀ ਵਿੱਚ ਦੇਹ ਵਪਾਰ ਦਾ ਕਾਰੋਬਾਰ ਕਰਨ ਵਾਲੇ ਗਰੋਹ ਨੂੰ ਕਾਬੂ ਕੀਤਾ ਸੀ।

Advertisement
Tags :
ਗ੍ਰਿਫ਼ਤਾਰਮੁਲਜ਼ਮਵਪਾਰ