ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਜ਼ਰੂਰੀ: ਰੰਧਾਵਾ

10:52 AM Sep 21, 2024 IST
ਐੱਸਐੱਸਪੀ ਡਾ. ਨਾਨਕ ਸਿੰਘ ਨੂੰ ਮਿਲਦੇ ਹੋਏ ਗੁਰਸ਼ਰਨ ਕੌਰ ਰੰਧਾਵਾ। -ਫੋਟੋ: ਅਕੀਦਾ

ਪਟਿਆਲਾ: ਪਟਿਆਲਾ ਵਿਚ ਅਮਨ-ਕਾਨੂੰਨ ਦੀ ਸਥਿਤੀ ਦਰੁਸਤ ਸਬੰਧੀ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨਾਲ ਮੁਲਾਕਾਤ ਕੀਤੀ, ਉਨ੍ਹਾਂ ਐੱਸਐੱਸਪੀ ਨੂੰ ਪਟਿਆਲਾ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵੱਲ ਖ਼ਾਸ ਤਵੱਜੋਂ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਬੀਬੀ ਰੰਧਾਵਾ ਨੇ ਡਾ. ਨਾਨਕ ਸਿੰਘ ਨੂੰ ਪਟਿਆਲਾ ਦਾ ਐੱਸਐੱਸਪੀ ਲੱਗਣ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਜਸਵਿੰਦਰ ਸਿੰਘ ਰੰਧਾਵਾ, ਰਾਕੇਸ਼ ਮੋਦੀ (ਪੀਏ), ਗੁਰਪ੍ਰੀਤ ਸਿੰਘ ਬੈਦਵਾਨ (ਪੀਏ) ਅਤੇ ਪ੍ਰਭਜੋਤ ਸਿੰਘ ਭਿੰਡਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement