ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀਆਂ ਤੇ ਅਕਾਲੀਆਂ ਵੱਲੋਂ ‘ਆਪ’ ਵਿਰੁੱਧ ਰੋਸ ਪ੍ਰਦਰਸ਼ਨ

11:30 AM May 11, 2024 IST
ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਤੇ ਅਕਾਲੀ ਵਰਕਰ।

ਸੰਜੀਵ ਬੱਬੀ
ਚਮਕੌਰ ਸਾਹਿਬ, 10 ਮਈ
ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਬੀਤੇ ਦਿਨ ਥੀਮ ਪਾਰਕ ਨਜ਼ਦੀਕੀ ਇੱਕ ਮੀਡੀਆ ਅਦਾਰੇ ਵੱਲੋਂ ਰੱਖੀ ਗਈ ਬਹਿਸ ਦੌਰਾਨ ਕਿਸੇ ਮੁੱਦੇ ਨੂੰ ਲੈ ਕੇ ਹਲਕੇ ਦੇ ਕਾਂਗਰਸੀ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਵਿਚਾਲੇ ਤਕਰਾਰ ਤੇ ਖਿੱਚ-ਧੂਹ ਹੋਈ ਸੀ। ਇਸ ਸਬੰਧ ਵਿੱਚ ‘ਆਪ’ ਵੱਲੋਂ ਪੰਜਾਬ ਸਰਕਾਰ ਦੇ ਪ੍ਰਭਾਵ ਹੇਠ ਇੱਥੋ ਦੇ ਥਾਣੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਬਿੰਦਰਾ ਜੰਡ ਸਾਹਿਬ, ਕਾਂਗਰਸ ਦੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਬਰਸਾਲਪੁਰ ਅਤੇ ਕਾਂਗਰਸੀ ਆਗੂ ਤਾਰਾ ਚੰਦ ਜੰਡ ਸਾਹਿਬ ਵਿਰੁੱਧ ਕੇਸ ਦਰਜ ਕਰਵਾਇਆ ਗਿਆ।
ਵਿਰੋਧੀ ਪਾਰਟੀਆਂ ਦੇ ਵਰਕਰਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਵਿਰੁੱਧ ਅੱਜ ਇੱਥੋ ਦੇ ਪੁਲੀਸ ਥਾਣਾ ਅਤੇ ਐੱਸਡੀਐੱਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਤੇ ਧਰਨੇ ਦਾ ਐਲਾਨ ਕੀਤਾ ਗਿਆ ਸੀ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਆਪਣੀਆਂ ਚੋਣ ਮੀਟਿੰਗਾਂ ਤੇ ਸਿਆਸੀ ਰੁਝੇਵਿਆਂ ਨੂੰ ਮੁਲਤਵੀ ਕਰ ਕੇ ਇੱਥੋ ਦੇ ਐੱਸਡੀਐੱਮ ਦਫ਼ਤਰ ਪਹੁੰਚੇ। ਕਾਂਗਰਸੀ ਅਤੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸ੍ਰੀ ਸਿੰਗਲਾ, ਅਕਾਲੀ ਦਲ ਦੇ ਆਗੂਆਂ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਅਮਨਦੀਪ ਸਿੰਘ ਮਾਂਗਟ ਨੇ ਵਰਕਰਾਂ ਨੂੰ ਸਬੰਧੋਨ ਕਰਦਿਆਂ ਕਿਹਾ ਕਿ ਸੂਬੇ ਵਿੱਚ ‘ਆਪ’ ਸਰਕਾਰ ਵੱਲੋਂ ਉਨ੍ਹਾਂ ਦੇ ਵਰਕਰਾਂ ਵਿਰੁੱਧ ਕੀਤੀ ਜਾ ਰਹੀ ਝੂਠੇ ਕੇਸਾਂ ਦੀ ਰਾਜਨੀਤੀ ਅਤੇ ਧੱਕੇਸ਼ਾਹੀ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ ਅਤੇ ਇਸ ਧੱਕੇਸ਼ਾਹੀ ਵਿਰੁੱਧ ਉਹ ਭਾਰਤੀ ਚੋਣ ਕਮਿਸ਼ਨ ਕੋਲ ਵੀ ਸ਼ਿਕਾਇਤ ਦਰਜ ਕਰਵਾਉਣਗੇ।
ਉਕਤ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਲੀਡਰਸ਼ਿਪ ਆਪਣੇ ਹਰੇਕ ਵਰਕਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜੋ ਪਿਛਲੇ ਦੋ ਸਾਲਾਂ ਤੋਂ ‘ਆਪ’ ਸਰਕਾਰ ਦੀਆਂ ਅਜਿਹੀਆਂ ਦਮਨਕਾਰੀ ਤੇ ਧੱਕੇਸ਼ਾਹੀਆਂ ਦੇਖ ਰਹੀ ਹੈ, ਉਹ ਹੁਣ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਇਸ ਧੱਕੇਸ਼ਾਹੀ ਦਾ ਜਵਾਬ ਜ਼ਰੂਰ ਦੇਵੇਗੀ। ਇਸ ਮੌਕੇ ਬਲਦੇਵ ਸਿੰਘ ਹਾਫਿਜ਼ਾਬਾਦ, ਲਖਵੀਰ ਸਿੰਘ ਲੱਖੀ, ਕਾਂਗਰਸੀ ਆਗੂ ਸਤਵਿੰਦਰ ਸਿੰਘ ਚੈੜੀਆਂ, ਸਮਿਤੀ ਮੈਂਬਰ ਜਸਵੀਰ ਸਿੰਘ ਜਟਾਣਾ, ਰੋਹਿਤ ਸਭਰਵਾਲ ਹਾਜ਼ਰ ਸਨ।

Advertisement

Advertisement