ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰ ਲਾਲਜੀਤ ਭੁੱਲਰ ਖ਼ਿਲਾਫ਼ ਪ੍ਰਦਰਸ਼ਨ

07:19 AM Apr 15, 2024 IST
ਲੁਧਿਆਣਾ ਵਿੱਚ ਲਾਲਜੀਤ ਸਿੰਘ ਭੁੱਲਰ ਦਾ ਪੁਤਲਾ ਫੂਕਦੇ ਹੋਏ ਅਕਾਲੀ ਵਰਕਰ।

ਗੁਰਿੰਦਰ ਸਿੰਘ
ਲੁਧਿਆਣਾ, 14 ਅਪਰੈਲ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਤਰਖ਼ਾਣ ਤੇ ਸਰਾਫ਼ਾਂ ਬਾਰੇ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਭਾਈਚਾਰਿਆਂ ਨਾਲ ਸਬੰਧਿਤ ਸੈਂਕੜੇ ਲੋਕਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਅੱਜ ਲਾਲਜੀਤ ਸਿੰਘ ਭੁੱਲਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਉਨ੍ਹਾਂ ਚੋਣ ਕਮਿਸ਼ਨ ਤੋਂ ਲਾਲਜੀਤ ਭੁੱਲਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਅਗਵਾਈ ਹੇਠ ਵਰਕਰਾਂ ਤੇ ਭਾਈਚਾਰੇ ਦੇ ਲੋਕਾਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਨਜ਼ਦੀਕ ਬਸੰਤ ਪਾਰਕ ਵਿਖੇ ਪੁਤਲਾ ਫੂਕ ਮੁਜ਼ਾਹਰੇ ਸਮੇਂ ‘ਆਪ’ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਜਥੇਦਾਰ ਗਾਬੜੀਆ ਨੇ ਕਿਹਾ ਕਿ ‘ਆਪ’ ਦੇ ਆਗੂਆਂ ਦੀ ਲੋਕਾਂ ਅਤੇ ਹੋਰ ਭਾਈਚਾਰਿਆਂ ਲਈ ਉਨ੍ਹਾਂ ਅੰਦਰ ਛੁਪੀ ਮਾਨਸਿਕਤਾ ਅਤੇ ਸੌੜੀ ਸੋਚ ਹੁਣ ਲੋਕਾਂ ਸਾਹਮਣੇ ਆ ਰਹੀ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਹੋ ਜਿਹੇ ਉਮੀਦਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਸਿਰਫ਼ ਵੋਟਾਂ ਲੈਣ ਖਾਤਰ ਕਿਸੇ ਜਾਤ ਜਾਂ ਧਰਮ ਬਾਰੇ ਗਲਤ ਸ਼ਬਦਾਵਲੀ ਵਰਤਕੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ’ਤੇ ਚਿੱਕੜ ਸੁੱਟਦੇ ਹਨ। ਇਸ ਮੌਕੇ ਹਰਚਰਨ ਸਿੰਘ ਗੋਹਲਵੜੀਆ, ਸੋਹਣ ਸਿੰਘ ਗੋਗਾ, ਸਵਰਨ ਸਿੰਘ ਮਹੌਲੀ, ਰਖਵਿੰਦਰ ਸਿੰਘ ਗਾਬੜ੍ਹੀਆ, ਪਰਮਦੀਪ ਸਿੰਘ ਜੌੜਾ, ਸਤਨਾਮ ਸਿੰਘ ਭੁੱਟੋ, ਅਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਸਦਿਉੜਾ ਵੀ ਹਾਜ਼ਰ ਸਨ।

Advertisement

Advertisement
Advertisement