For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਵਿੱਚ ‘ਆਪ’ ਸਰਕਾਰ ਖ਼ਿਲਾਫ਼ ਰੋਸ

09:03 AM May 03, 2024 IST
ਅਧਿਆਪਕਾਂ ਵਿੱਚ ‘ਆਪ’ ਸਰਕਾਰ ਖ਼ਿਲਾਫ਼ ਰੋਸ
ਜਗਦੀਪ ਸਿੰਘ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਦੱਸਦੇ ਹੋਏ ਸਾਬਕਾ ਅਧਿਆਪਕ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਮਈ
ਪੰਜਾਬੀ ਅਕਾਦਮੀ ਦਿੱਲੀ ਰਾਹੀਂ ਇਥੋਂ ਦੇ ਸਰਕਾਰੀ ਸਕੂਲਾਂ ਦੀਆਂ ਸਾਬਕਾ ਪੰਜਾਬੀ ਅਧਿਆਪਕਾਵਾਂ ਨੇ ਉਨ੍ਹਾਂ ਦਾ ਕੰਟਰੈਕਟ ਅੱਗੇ ਨਾ ਵਧਾਉਣ ’ਤੇ ਕੇਜਰੀਵਾਲ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪੰਜਾਬੀ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਤੇ ਅਧਿਆਪਕਾਵਾਂ ਦੀਆਂ ਮੰਗਾਂ ਦੀ ਸੁਣਵਾਈ ਨਹੀਂ ਕੀਤੀ। ਉਨ੍ਹਾਂ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਕੋਲ ਆਪਣੀ ਵਿਥਿਆ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੀ ਭਾਸ਼ਾ ਮੰਤਰੀ ਆਤਿਸ਼ੀ ਨਾਲ ਵੀ ਮੁਲਾਕਾਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਧਿਆਪਕਾਵਾਂ ਨੇ ਧਰਨੇ ਵੀ ਦਿੱਤੇ ਪਰ ਸੂਬਾ ਸਰਕਾਰ ਉਪਰ ਕੋਈ ਅਸਰ ਨਹੀਂ ਹੋਇਆ। ਇਸੇ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 30-30 ਸਾਲ ਨੌਕਰੀ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਵਾਂ ਨੂੰ ਮੁੜ ਨੌਕਰੀ ਦਿੱਤੀ ਜਾਵੇ। ਕਾਹਲੋਂ ਨੇ ਕਿਹਾ ਕਿ ਅਧਿਆਪਕਾਂ ਮੰਤਰੀ ਸੌਰਭ ਭਾਰਦਵਾਜ ਤੇ ਆਤਿਸ਼ੀ ਦੇ ਦਫ਼ਤਰਾਂ ਦੇ ਚੱਕਰ ਲਾ ਲਾ ਕੇ ਦੁਖੀ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਨੇ ਮਾਮਲਾ ਐੱਲਜੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਉਨ੍ਹਾਂ ਨੂੰ ਮੁੜ ਨੌਕਰੀ ਦਿੱਤੀ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×