ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਖ਼ਿਲਾਫ਼ ਮੁਜ਼ਾਹਰਾ

11:00 AM Jun 16, 2024 IST
ਨਵੇਂ ਕਿਰਤ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਮਜ਼ਦੂਰ।

ਜਤਿੰਦਰ ਬੈਂਸ
ਗੁਰਦਾਸਪੁਰ, 15 ਜੂਨ
ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਖ਼ਿਲਾਫ਼ ਉਸਾਰੀ ਮਜ਼ਦੂਰਾਂ ਵੱਲੋਂ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਦੀ ਅਗਵਾਈ ਹੇਠ ਮਾਰਚ ਕਰ ਕੇ ਇੱਥੇ ਲੇਬਰ ਚੌਕ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਫਟੂ ਦੇ ਸੂਬਾ ਆਗੂ ਜਗਿੰਦਰ ਪਾਲ ਪਨਿਆੜ, ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ ਅਤੇ ਸਕੱਤਰ ਜੋਗਿੰਦਰ ਪਾਲ ਘੁਰਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਰਤ ਕਾਨੂੰਨਾਂ ਦੇ ਸਰਲੀਕਰਨ ਦੇ ਨਾਂ ਹੇਠ ਪੁਰਾਣੇ 29 ਕਿਰਤ ਕਾਨੂੰਨ ਖਤਮ ਕਰ ਕੇ ਕੋਡਾਂ ਦੇ ਰੂਪ ਵਿੱਚ ਚਾਰ ਨਵੇਂ ਕਿਰਤ ਕਾਨੂੰਨ ਬਣਾਏ ਹਨ, ਜਿਸ ਤਹਿਤ ਮਜ਼ਦੂਰਾਂ ਲਈ ਇਕ ਦਿਨ ਵਿੱਚ 12 ਘੰਟੇ ਕੰਮ ਦੀ ਦਿਹਾੜੀ ਨੂੰ ਕਾਨੂੰਨ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਨੂੰਨਾਂ ਨੂੰ ਪਹਿਲੀ ਜੁਲਾਈ ਤੋਂ ਲਾਗੂ ਕਰਨ ਲਈ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਆਗੂਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮਜ਼ਦੂਰਾਂ ਨੂੰ ਸਰਮਾਏਦਾਰਾਂ ਵੱਲੋਂ ਬਹੁਤ ਘੱਟ ਤਨਖਾਹਾਂ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਨਾਲ ਸਰਕਾਰਾਂ ਵੱਲੋਂ ਵੀ ਘੱਟੋ ਘੱਟ ਤਨਖਾਹ ਜ਼ਰੂਰਤ ਨਾਲੋਂ ਬਹੁਤ ਘੱਟ ਤੈਅ ਕੀਤੀ ਗਈ ਹੈ। ਜਿਸ ਨਾਲ ਮਜ਼ਦੂਰਾਂ ਦਾ ਗੁਜ਼ਾਰਾ ਸੰਭਵ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਲਈ ਚੰਗੇ ਭੋਜਨ, ਦਵਾ, ਇਲਾਜ਼, ਰਿਹਾਇਸ਼, ਸਿੱਖਿਆ ਅਤੇ ਆਵਾਜਾਈ ਜਿਹੀਆਂ ਬੁਨਿਆਦੀ ਸਹੂਲਤਾਂ ਦੀ ਪੂਰਤੀ ਨਹੀਂ ਹੋ ਪਾਉਂਦੀ ਹੈ। ਮਜ਼ਦੂਰ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮਜ਼ਦੂਰਾਂ ਲਈ ਅੱਠ ਘੰਟੇ ਕੰਮ ਅਤੇ 700 ਰੁਪਏ ਦਿਹਾੜੀ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਹਿਲੀ ਜੁਲਾਈ ਤੋਂ ਨਵੇਂ ਕਿਰਤ ਕਾਨੂੰਨਾਂ ਨੂੰ ਲਾਗੂ ਕਰਨ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਪਵਨ ਕੁਮਾਰ ਸ਼ੇਰਪੁਰ, ਜੋਤੀ ਲਾਲ ਪਾਹੜਾ, ਸੁਨੀਲ ਬਰਿਆਰ, ਮੰਗਲ ਮਸੀਹ, ਸੋਮਨਾਥ ਬੈਂਸ, ਸੁਰਿੰਦਰ ਸਿੰਘ, ਬੋਧਰਾਜ ਹਾਜ਼ਰ ਸਨ।

Advertisement

Advertisement