ਹਵਾਈ ਅੱਡਿਆਂ ’ਤੇ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਵਿਰੋਧ
07:27 AM Nov 09, 2024 IST
ਪੱਤਰ ਪ੍ਰੇਰਕ
ਅਜਨਾਲਾ, 8 ਨਵੰਬਰ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਡਿਊਟੀ ਦੌਰਾਨ ਅੰਮ੍ਰਿਤਧਾਰੀ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਕਿਰਪਾਨ ਪੰਜ ਕੱਕਾਰਾਂ ਦਾ ਜ਼ਰੂਰੀ ਹਿੱਸਾ ਹੈ ਅਤੇ ਇਸ ਨੂੰ ਅੰਮ੍ਰਿਤਧਾਰੀ ਸਿੱਖ ਕਿਸੇ ਵੀ ਹਾਲਤ ਵਿੱਚ ਆਪਣੇ ਤੋਂ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਭਰ ਵਿੱਚ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਆਗਿਆ ਦਿੱਤੀ ਜਾ ਰਹੀ ਹੈ ਪਰ ਭਾਰਤ ਵਿੱਚ ਜਾਰੀ ਕੀਤੇ ਗਏ ਮਨਾਹੀ ਦੇ ਹੁਕਮ ਮੰਦਭਾਗੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਹੁਕਮ ਤੁਰੰਤ ਵਾਪਸ ਲੈਣੇ ਚਾਹੀਦੇ ਹਨ। ਇਹ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾ ਸਕਦਾ।
Advertisement
Advertisement