ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਦੇ ਹਰ ਵਰਗ ’ਚ ਭਾਜਪਾ ਖ਼ਿਲਾਫ਼ ਰੋਸ: ਸ਼ੈਲਜਾ

08:02 AM May 24, 2024 IST
ਜਨ ਸੰਪਰਕ ਮੁਹਿੰਮ ਦੌਰਾਨ ਇੱਕ ਸਮਰਥਕ ਨੂੰ ਮਿਲਦੇ ਹੋਏ ਕੁਮਾਰੀ ਸ਼ੈਲਜਾ।

ਕੇਕੇ ਬਾਂਸਲ
ਰਤੀਆ, 23 ਮਈ
ਸਿਰਸਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਮਾਰੀ ਸ਼ੈਲਜਾ ਨੇ ਬੀਤੇ ਦਿਨ ਰਤੀਆ ਉਪ ਮੰਡਲ ਦੇ ਪਿੰਡਾਂ ਦੇ ਦੌਰੇ ਦੌਰਾਨ ਭਾਰੀ ਜਨ ਸਮਰਥਨ ਪ੍ਰਾਪਤ ਕੀਤਾ। ਉਨ੍ਹਾਂ ਦੇ ਦੌਰੇ ਦੌਰਾਨ ਜਨਤਕ ਮੀਟਿੰਗਾਂ ਵਿੱਚ ਹਜ਼ਾਰਾਂ ਲੋਕਾਂ ਦੀ ਭਾਰੀ ਭੀੜ ਇਕੱਠੀ ਹੋਈ। ਕੁਮਾਰੀ ਸ਼ੈਲਜਾ ਨੇ ਰਤੀਆ ਬਾਰ ਐਸੋਸੀਏਸ਼ਨ, ਅਨਾਜ ਮੰਡੀ, ਪਿੰਡ ਮਹਿਮਾ ਭੂੰਦੜਵਾਸ, ਬ੍ਰਾਹਮਣ ਵਾਲਾ, ਨੰਗਲ ਆਦਿ ਵਿੱਚ ਜਨ ਸੰਪਰਕ ਮੁਹਿੰਮ ਤਹਿਤ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੁਮਾਰੀ ਸ਼ੈਲਜਾ ਨੇ ਕਿਹਾ ਕਿ 10 ਸਾਲਾਂ ’ਚ ਦੇਸ਼ ਅਤੇ ਸੂਬੇ ਦੇ ਲੋਕ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਭਾਜਪਾ ਨੂੰ ਪੂਰੀ ਤਰ੍ਹਾਂ ਹਰਾ ਕੇ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ, ਵਪਾਰੀਆਂ, ਗਰੀਬਾਂ, ਮਜ਼ਦੂਰਾਂ, ਔਰਤਾਂ ਅਤੇ ਬੇਰੁਜ਼ਗਾਰਾਂ ਨਾਲ ਬੇਇਨਸਾਫ਼ੀ ਕੀਤੀ ਹੈ, ਜਿਸ ਕਾਰਨ ਪੂਰੇ ਦੇਸ਼ ਦੇ ਲੋਕਾਂ ਵਿੱਚ ਭਾਜਪਾ ਸਰਕਾਰ ਪ੍ਰਤੀ ਭਾਰੀ ਰੋਸ ਹੈ ਅਤੇ ਲੋਕਾਂ ਦਾ ਝੁਕਾਅ ਕਾਂਗਰਸ ਅਤੇ ਉਸ ਦੀਆਂ ਹਮਾਇਤੀ ਪਾਰਟੀਆਂ ਵੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਮਹਿੰਗਾਈ ’ਤੇ ਕਾਬੂ ਪਾਇਆ ਜਾਵੇਗਾ। ਇਸ ਤੋਂ ਇਲਾਵਾ ਕਾਂਗਰਸ ਸਰਕਾਰ ਵੱਲੋਂ ਗਰੀਬ ਪਰਿਵਾਰ ਦੀ ਮਹਿਲਾ ਮੁਖੀ ਦੇ ਖਾਤੇ ਵਿੱਚ ਹਰ ਮਹੀਨੇ 8500 ਰੁਪਏ ਜਮ੍ਹਾਂ ਕਰਵਾਏ ਜਾਣਗੇ। ਹਰਿਆਣਾ ਦੀ ਧਰਤੀ ’ਤੇ ਪ੍ਰਧਾਨ ਮੰਤਰੀ ਨੇ ਇਕ ਵੀ ਅਜਿਹਾ ਸ਼ਬਦ ਨਹੀਂ ਬੋਲਿਆ, ਜਿਸ ਨਾਲ ਹਰਿਆਣਵੀਂ ਮਾਣ ਮਹਿਸੂਸ ਕਰ ਸਕੇ ਕਿਉਂਕਿ ਭਾਜਪਾ ਸਰਕਾਰ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ, ਜਿਸ ਦਾ ਜ਼ਿਕਰ ਕਰਨ ਦੀ ਉਹ ਹਿੰਮਤ ਕਰਨ। ਇਸ ਲਈ ਉਨ੍ਹਾਂ ਨੇ ਸਿਰਫ਼ ਝੂਠ ਅਤੇ ਬਿਆਨਬਾਜ਼ੀ ਦਾ ਸਹਾਰਾ ਲਿਆ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਰਾਹੁਲ-ਖੜਗੇ ਨੇ ਕਾਂਗਰਸ ਪਾਰਟੀ ਦੀ ਤਰਫੋਂ ਜੋ 5 ਨਿਆਂ ਅਤੇ 25 ਗਾਰੰਟੀਆਂ ਦੇਣ ਦਾ ਵਾਅਦਾ ਕੀਤਾ ਹੈ, ਉਹ ਹਰ ਦੇਸ਼ ਵਾਸੀ ਦੀ ਜ਼ਿੰਦਗੀ ਬਦਲਣ ਲਈ ਕਾਫੀ ਹਨ। ਰਤੀਆ ਇਲਾਕਾ ਮੇਰੇ ਵਿੱਚ ਹੀ ਕਰਵਾ ਲਵੇਗਾ। ਕੁਮਾਰੀ ਸ਼ੈਲਜਾ ਨੇ ਅੱਜ ਰਤੀਆ ਬਾਰ ਰੂਮ ਵਿਖੇ ਪਹੁੰਚ ਕੇ ਵਕੀਲਾਂ ਤੋਂ ਵੋਟਾਂ ਮੰਗੀਆਂ। ਰਤੀਆ ਬਾਰ ਪੁੱਜਣ ’ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਗਰੋਵਰ ਨੇ ਕੁਮਾਰੀ ਸ਼ੈਲਜਾ ਦਾ ਸਵਾਗਤ ਕੀਤਾ। ਬਾਰ ਰੂਮ ਵਿੱਚ ਪੁੱਜਣ ’ਤੇ ਕਾਂਗਰਸੀ ਉਮੀਦਵਾਰ ਕੁਮਾਰੀ ਸ਼ੈਲਜਾ ਨੇ ਵਕੀਲਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਕੀਲ ਬੁੱਧੀਜੀਵੀ ਹੁੰਦੇ ਹਨ, ਜੋ ਦੇਸ਼ ਦੀ ਮੌਜੂਦਾ ਸਥਿਤੀ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਵਿੱਚ ਲੋਕਤੰਤਰ ਦੀ ਸਥਾਪਨਾ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ​​ਕਰ ਕੇ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਮੋਹਨ ਮਰਕਾਮ ਸਾਬਕਾ ਪ੍ਰਧਾਨ ਛੱਤੀਸਗੜ੍ਹ ਪ੍ਰਦੇਸ਼ ਕਾਂਗਰਸ, ਸਾਬਕਾ ਮੰਤਰੀ ਅਤਰ ਸਿੰਘ ਸੈਣੀ, ਸਾਬਕਾ ਸੰਸਦ ਮੈਂਬਰ ਚਰਨਜੀਤ ਸਿੰਘ ਰੋਡੀ, ਸਾਬਕਾ ਵਿਧਾਇਕ ਜਰਨੈਲ ਸਿੰਘ, ਸਾਬਕਾ ਵਿਧਾਇਕ ਰਿਸਾਲ ਸਿੰਘ, ਸਾਬਕਾ ਵਿਧਾਇਕ ਨਰਾਇਣ ਪਾਲ, ਸੁਰਿੰਦਰ ਵਰਤੀਆ ਆਦਿ ਹਾਜ਼ਰ ਸਨ।

Advertisement

Advertisement
Advertisement