ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਣੇ ’ਚ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਪੰਡਾਲ ਬਣਾਉਣ ਦਾ ਵਿਰੋਧ

08:44 AM Sep 04, 2024 IST
ਪੁਣੇ ਵਿੱਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਤਿਆਰ ਕੀਤਾ ਜਾ ਰਿਹਾ ਪੰਡਾਲ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਸਤੰਬਰ
ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ ਵਿੱਚ ਗਣਪਤੀ ਉਤਸਵ ਲਈ ਸੱਚਖੰਡ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੁਣੇ ਸ਼ਹਿਰ ਦੇ ਕੈਂਪ ਏਰੀਆ ਵਿੱਚ ਗਣਪਤੀ ਪੂਜਾ ਲਈ ਸੱਚਖੰਡ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਪੰਡਾਲ ਤਿਅਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੁਣੇ ਦੀ ਸਿੱਖ ਸੰਗਤ ਅਨੁਸਾਰ ਇਸ ਕੰਮ ਵਿੱਚ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ ਏਰੀਆ ਦੀ ਪ੍ਰਬੰਧਕ ਕਮੇਟੀ ਵੱਲੋਂ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ, ਜੋ ਹੋਰ ਵੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਵੱਲੋਂ ਜਾਣਬੁਝ ਕਿ ਸਿੱਖ ਧਰਮ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀ ਨਕਲ ਕੀਤੀ ਜਾਂਦੀ ਹੈ। ਇਸ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿੱਖ ਰਵਾਇਤਾਂ, ਪ੍ਰੰਪਰਾਵਾਂ ਅਤੇ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੁਣੇ ਵਿੱਚ ਇਕ ਟੀਮ ਨੂੰ ਪੜਤਾਲ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਜੇ ਗੁਰਦੁਆਰਾ ਕਮੇਟੀ ਵੀ ਦੋਸ਼ੀ ਹੋਈ ਤਾਂ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਲਈ ਲਿਖਿਆ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲੇ ਤੁਰੰਤ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ।

Advertisement

Advertisement