ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੈਟਰਨਰੀ ਇੰਸਪੈਕਟਰਾਂ ’ਚ ਅਫ਼ਸਰਸ਼ਾਹੀ ਖ਼ਿਲਾਫ਼ ਰੋਸ

08:33 AM Sep 07, 2024 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 6 ਸਤੰਬਰ
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ‘ਚ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਤੇ ਮਸਲਿਆਂ ਨੂੰ ਅਣਦੇਖਿਆਂ ਕਰਨ ਖ਼ਿਲਾਫ਼ ਐਸੋਸੀਏਸ਼ਨ ਨੇ ਸਮੁੱਚੇ ਪੰਜਾਬ ‘ਚ ਜ਼ੋਨਲ ਕਨਵੈਨਸ਼ਨਾਂ ਕਰਨ ਦਾ ਐਲਾਨ ਕਰ ਦਿੱਤਾ ਹੈ।
ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਅਤੇ ਜਨਰਲ ਸਕੱਤਰ ਵਿਪਨ ਗੋਇਲ ਨੇ ਦੱਸਿਆ ਕੇ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਨ ਤੋਂ ਟਾਲਾ ਵੱਟ ਰਹੀ ਹੈ। ਸੂਬੇ ਦੇ ਵੈਟਰਨਰੀ ਇੰਸਪੈਕਟਰ ਵਾਅਦਾਖ਼ਿਲਾਫ਼ੀ ਕਾਰਨ ਖਫ਼ਾ ਹਨ। ਸੂਬਾ ਇਕਾਈ ਦੀ ਇਥੇ ਪ੍ਰਧਾਨ ਬਾਸੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇਸ ਰਵੱਈਏ ਦੇ ਖ਼ਿਲਾਫ਼ ਜ਼ੋਨਲ ਕਨਵੈਨਸ਼ਨਾਂ ਵਿੱਢਣ ਦਾ ਐਲਾਨ ਕੀਤਾ ਗਿਆ। ਇਸ ਲੜੀ ਅਧੀਨ 8 ਸਤੰਬਰ ਨੂੰ ਫਰੀਦਕੋਟ ਜ਼ੋਨ ਦੀ ਪਹਿਲੀ ਰੋਸ ਕਨਵੈਨਸ਼ਨ ਹੋਵੇਗੀ, ਜਿਸ ਵਿੱਚ ਮੋਗਾ, ਮੁਕਤਸਰ, ਫਾਜ਼ਿਲਕਾ, ਫਰੀਦਕੋਟ ਅਤੇ ਫਿਰੋਜ਼ਪੁਰ ਦੇ ਸਮੂਹ ਵੈਟਰਨਰੀ ਇੰਸਪੈਕਟਰ ਸ਼ਾਮਲ ਹੋਣਗੇ। ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾ ਅਤੇ ਗੁਰਜੀਤ ਸਿੰਘ ਹੁਸ਼ਿਆਰਪੁਰ ਨੇ ਦੱਸਿਆ ਕੇ ਪੂਰੇ ਪੰਜਾਬ ਨੂੰ ਪੰਜ ਜ਼ੋਨਾਂ ‘ਚ ਵੰਡ ਕੇ ਰੋਸ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਭਰਵੀਂ ਸ਼ਮੂਲੀਅਤ ਹੋਵੇਗੀ।

Advertisement

Advertisement