ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਕੇਂਦਰ ਖ਼ਿਲਾਫ਼ ਮੁਜ਼ਾਹਰਾ

07:32 AM Jul 26, 2024 IST

ਪੱਤਰ ਪ੍ਰੇਰਕ
ਮਾਨਸਾ, 25 ਜੁਲਾਈ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਪੰਜਾਬ ਸੂਬੇ ਤੇ ਮਨਰੇਗਾ ਮਜ਼ਦੂਰਾਂ, ਦਲਿਤਾਂ, ਕਿਸਾਨਾਂ ਨੂੰ ਰਾਹਤ ਦੇਣ ਦੀ ਥਾਂ ਅੰਡਾਨੀ, ਅੰਬਾਨੀ ਪੱਖੀ ਬਜਟ ਪੇਸ਼ ਕਰਨ ਖ਼ਿਲਾਫ਼ ਅੱਜ ਮਾਨਸਾ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ।
ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਮੋਦੀ ਭਾਜਪਾ ਸਰਕਾਰ ਨੇ ਚੋਣਾਂ ਵਿੱਚ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਦੀ ਹਾਲਤਾਂ ਸੁਧਾਰਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਸਨ ਪਰ ਹਕੀਕਤ ਵਿਚ ਕੁਝ ਹੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਬਜਟ ਵਿਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਪ੍ਰਦੇਸ਼ਾਂ ਅੰਦਰ ਕਾਂਵੜ ਯਾਤਰਾ ਸਬੰਧੀ ਹੋਟਲਾਂ, ਢਾਬਿਆਂ, ਦੁਕਾਨਾਂ ਤੇ ਧਰਮ ’ਤੇ ਨਾਮ ਲਿਖ਼ਣ ਦੇ ਜਾਰੀ ਕੀਤੇ ਨਿਰਦੇਸ਼ਾਂ ਪੇਸ਼ ਕੀਤੇ ਬਜਟ ਨੇ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਦਲਿਤਾਂ, ਮਜ਼ਦੂਰਾਂ ਦੇ ਅਧਿਕਾਰਾਂ ਲਈ ਅਤੇ ਮੋਦੀ ਭਾਜਪਾ ਦੇ ਫਿਰਕੂ ਜਬਰ ਨੀਤੀਆਂ ਖਿਲਾਫ ਪੰਜਾਬ ਅੰਦਰ ਲੋਕ ਲਹਿਰ ਉਸਾਰੀ ਜਾਵੇਗੀ। ਇਸ ਮੌਕੇ ਟਹਿਲਾਂ ਸਿੰਘ ਮਾਨਸਾ, ਜਰਨੈਲ ਸਿੰਘ, ਜਗਤਾਰ ਸਿੰਘ, ਬਹਾਦਰ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement