ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਲਿਤ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦਾ ਵਿਰੋਧ

10:10 AM Jul 09, 2023 IST

ਪੱਤਰ ਪ੍ਰੇਰਕ
ਮਾਨਸਾ, 8 ਜੁਲਾਈ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਕਾਲਜ ਪ੍ਰਸ਼ਾਸਨ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਵੱਲੋਂ ਇਹ ਰੋਸ ਪ੍ਰਦਰਸ਼ਨ ਕਾਲਜ ਪ੍ਰਸ਼ਾਸਨ ਵੱਲੋਂ ਐਸ.ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦੇ ਵਿਰੋਧ ਵਿੱਚ ਕੀਤਾ ਗਿਆ। ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੰਦਗੜ੍ਹ ਨੇ ਕਿਹਾ ਕਿ ਐੱਸ.ਸੀ/ ਐੱਸ.ਟੀ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਹੁੰਦਾ ਹੈ, ਪਰ ਕਾਲਜ ਪ੍ਰਸ਼ਾਸਨ ਨਿਯਮਾਂ ਨੂੰ ਛਿੱਕੇ ਟੰਗਕੇ ਦਲਿਤ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਸ.ਸੀ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਕੀਤਾ ਜਾਵੇ ਅਤੇ ਕੋਈ ਪੀਟੀਏ ਫੰਡ ਨਾ ਵਸੂਲਿਆ ਜਾਵੇ।

Advertisement

Advertisement
Tags :
ਦਲਿਤਪੀਟੀਏਵਸੂਲਣਵਿਦਿਆਰਥੀਆਂਵਿਰੋਧ