ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਲਿਤ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਵਿਰੁੱਧ ਧਰਨਾ

08:57 AM Jul 22, 2023 IST
ਪੀਟੀਏ ਫੰਡ ਵਿਰੁੱਧ ਲਾਏ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 21 ਜੁਲਾਈ
ਪੰਡਤ ਜਵਾਹਰ ਲਾਲ ਨਹਿਰੂ ਦੀ ਯਾਦ ਵਿੱਚ ਬਣੇ ਮਾਨਸਾ ਜ਼ਿਲ੍ਹੇ ਦੇ ਇੱਕੋ-ਇੱਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਅਗਵਾਈ ਵਿੱਚ ਕਾਲਜ ਪ੍ਰਬੰਧਕਾਂ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਹ ਧਰਨਾ ਕਾਲਜ ਪ੍ਰਬੰਧਕਾਂ ਵੱਲੋਂ ਦਲਿਤ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖ਼ਿਲਾਫ਼ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਕਿ ਐੱਸਸੀ/ਐੱਸਟੀ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹੁੰਦਾ ਹੈ, ਪਰ ਦਲਿਤ ਵਿਦਿਆਰਥੀਆਂ ਕੋਲੋਂ ਜ਼ਬਰਦਸਤੀ ਪੀਟੀਏ ਫੰਡ ਵਸੂਲਣ ਦੀ ਕੋਸ਼ਿਸ਼ ਕਰ ਕੇ ਕਾਲਜ ਪ੍ਰਬੰਧਕ ਸਰਕਾਰ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਦਲਿਤ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਪ੍ਰਸ਼ਾਸਨ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਪਿਛਲੇ ਦਨਿੀਂ ਕਾਲਜ ਪ੍ਰਸ਼ਾਸਨ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਮਾਨਸਾ ਨੂੰ ਪੀਟੀਏ ਫੰਡ ਮੁਆਫ਼ੀ ਲਈ ਮੰਗ ਪੱਤਰ ਸੌਂਪ ਚੁੱਕੇ ਹਨ, ਪਰ ਇਸ ਮਸਲੇ ’ਤੇ ਦੋਹਾਂ ਧਿਰਾਂ ਵੱਲੋਂ ਵਿਦਿਆਰਥੀਆਂ ਦੀ ਕੋਈ ਸਾਰ ਨਹੀਂ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਤਾਂ ਪਹਿਲਾਂ ਹੀ ਦਲਿਤ ਵਿਦਿਆਰਥੀਆਂ ਵਿਰੋਧੀ ਨੀਤੀਆਂ ਬਣਾ ਕੇ ਦਲਿਤ ਭਾਈਚਾਰੇ ਦੇ ਵਿਦਿਆਰਥੀਆਂ ਨਾਲ ਵਿਤਕਰਾ ਕਰ ਰਹੀਆਂ ਹਨ ਅਤੇ ਹੁਣ ਪ੍ਰਾਈਵੇਟ ਕਾਲਜਾਂ ਦੇ ਨਾਲ-ਨਾਲ ਸਰਕਾਰੀ ਕਾਲਜਾਂ ਦੇ ਪ੍ਰਸ਼ਾਸਨਾਂ ਨੇ ਰਾਹ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਦੌਰਾਨ ਵਿਦਿਆਰਥੀ ਆਗੂਆਂ ਅਤੇ ਮੌਕੇ ਦੇ ਕਾਲਜ ਇੰਚਾਰਜ ਪ੍ਰੋ. ਸੀਮਾ ਜਿੰਦਲ ਨੇ ਕਾਲਜ ਪ੍ਰਿੰਸੀਪਲ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੇ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ। ਇਸ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜੇਕਰ ਪੀਟੀਏ ਫੰਡ ਮੁਆਫ਼ ਨਾ ਕੀਤਾ ਤਾਂ 27 ਜੁਲਾਈ ਨੂੰ ਕਾਲਜ ਪ੍ਰਬੰਧਕਾਂ ਖ਼ਿਲਾਫ਼ ਪੱਕਾ ਮੋਰਚਾ ਲਗਾ ਕੇ ਮੁਆਫ਼ੀ ਮੰਗੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।

Advertisement

Advertisement
Advertisement