ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦਾ ਵਿਰੋਧ

07:34 AM Jul 30, 2024 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 29 ਜੁਲਾਈ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਕਾਂਸਟੀਚੂਐਂਟ ਕਾਲਜਾਂ ’ਚ ਪੜ੍ਹਦੇ ਵਿਦਿਆਰਥੀਆਂ ਦੀ ਮੀਟਿੰਗ ਪਿੰਡ ਘੁੱਦਾ ’ਚ ਕੀਤੀ ਗਈ। ਮੀਟਿੰਗ ’ਚ ਪੰਜਾਬੀ ਯੂਨੀਵਰਸਿਟੀ ਵੱਲੋਂ ਪੀਟੀਏ ਫੰਡਾਂ ਦੀ ਵਸੂਲੀ ’ਤੇ ਕਿੰਤੂ ਕਰਦਿਆਂ, ਇਸ ਫੰਡ ਤੋਂ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਕਤ ਕਰਨ ਦੀ ਮੰਗ ਕੀਤੀ ਗਈ। ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵੱਲੋਂ ਚਿੱਠੀ ਜਾਰੀ ਕਰ ਕੇ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦੇ ਆਦੇਸ਼ ਜਾਰੀ ਹੋਏ ਹਨ। ਉਨ੍ਹਾਂ ਕਿਹਾ ਕਿ ਪੀਟੀਏ ਫੰਡ ਐੱਸਸੀ ਵਿਦਿਆਰਥੀਆਂ ਤੋਂ ਵਸੂਲਣ ਦਾ ਫ਼ੈਸਲਾ ਫੌਰੀ ਰੱਦ ਹੋਣਾ ਚਾਹੀਦਾ ਹੈ। ਵਿਦਿਆਰਥੀ ਆਗੂ ਦੀ ਦਲੀਲ ਸੀ ਕਿ ਯੂਨੀਵਰਸਿਟੀ ਦੇ ਕਾਲਜਾਂ ’ਚ ਵੱਡੀ ਗਿਣਤੀ ਵਿੱਚ ਸਾਧਨ ਵਿਹੂਣੇ ਪ੍ਰੀਵਾਰਾਂ ਦੇ ਵਿਦਿਆਰਥੀ ਪੜ੍ਹਦੇ ਹਨ, ਜਿਨ੍ਹਾਂ ਦਾ ਦਾਖਲਾ ਪਿਛਲੇ ਸਾਲ 500 ਦੇ ਕਰੀਬ ਫ਼ੀਸ ਨਾਲ ਸੀ, ਪਰ ਇਸ ਸਾਲ ਇਹ ਫ਼ੀਸ ਵਧ ਕੇ 2100 ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇੰਜ ਇਸ ਫ਼ੀਸ ਨਾਲ ਵਿਦਿਆਰਥੀਆਂ ’ਤੇ ਆਰਥਿਕ ਬੋਝ ਵਧੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ’ਚ ਪਿਛਲੇ 26 ਸਾਲਾਂ ਤੋਂ ਪ੍ਰੋਫ਼ੈਸਰਾਂ ਦੀ ਪੱਕੀ ਭਰਤੀ ਨਹੀਂ ਹੋਈ, ਜਿਸ ਕਰਕੇ ਪੀਟੀਏ ਫੰਡ ਦੀ ਵਸੂਲੀ ਕਰ ਕੇ ਨਿਗੂਣੀਆਂ ਤਨਖਾਹਾਂ ’ਤੇ ਕੱਚੇ ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾਂਦੀ ਹੈ ਅਤੇ ਇਹ ਸਮੁੱਚਾ ਬੋਝ ਵਿਦਿਆਰਥੀਆਂ ’ਤੇ ਪਾਇਆ ਜਾਂਦਾ ਹੈ। ਆਗੂ ਨੇ ਕਿਹਾ ਕਿ ਫੈਸਲਾ ਰੱਦ ਕਰਵਾਉਣ ਲਈ 1 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵੀਸੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਵਿਦਿਆਰਥੀ ਸ਼ਾਮਲ ਹੋਣਗੇ।

Advertisement

Advertisement
Advertisement