ਇਮਾਰਤਾਂ ਦੀ ਨਿਰਮਾਣ ਸਮੱਗਰੀ ਮਹਿੰਗੀ ਹੋਣ ਖ਼ਿਲਾਫ਼ ਮੁਜ਼ਾਹਰਾ
ਪੱਤਰ ਪ੍ਰੇਰਕ
ਪਟਿਆਲਾ, 27 ਜੂਨ
ਬੀਤੇ ਕੁੱਝ ਮਹੀਨਿਆਂ ਵਿੱਚ ਹੀ ਇਮਾਰਤਾਂ ਦੇ ਨਿਰਮਾਣ ਦੀ ਸਮਗਰੀ ਰੇਤਾ, ਬਜਰੀ ਆਦਿ ਦੀਆਂ ਆਸਮਾਨ ਨੂੰ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਨਿਊ ਪਟਿਆਲਾ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਭਰਿਆ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਆਮ ਲੋਕਾਂ ਲਈ ਘਰ ਬਣਾਉਣਾ ਵੱਡਾ ਜੋਖ਼ਮ ਭਰਿਆ ਕੰਮ ਬਣ ਚੁੱਕਿਆ ਹੈ, ਕੁੱਝ ਮਹੀਨਿਆਂ ਦੌਰਾਨ ਹੀ ਰੇਤੇ ਦੀਆਂ ਕੀਮਤਾਂ ਪੰਜਾਬ ਵਾਸੀਆਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਬਜਰੀ, ਇੱਟਾਂ, ਸੀਮਿੰਟ ਅਤੇ ਸਰੀਏ ਦਾ ਵੀ ਇਹੋ ਹਾਲ ਹੈ। ਅੱਜ ਆਪ ਸਰਕਾਰ ਦੀਆਂ ਕਾਰਗੁਜ਼ਾਰੀਆਂ ਤੇ ਨੀਤੀਆਂ ਕਾਰਨ ਲੋਕ ਪ੍ਰੇਸ਼ਾਨ ਹਨ। ਨਿਰਮਾਣ ਸਮਗਰੀ ਮਹਿੰਗੀ ਹੋਣ ਕਰਕੇ ਰਾਜ ਮਿਸਤਰੀ ਅਤੇ ਦਿਹਾੜੀਦਾਰ ਮਜ਼ਦੂਰ ਵਰਗ ਵੀ ਆਪਣੇ ਕੰਮਾਂ ਤੋਂ ਵਿਹਲੇ ਹੋ ਗਏ ਹਨ। ਉਨ੍ਹਾਂ ਕੀਮਤਾ ਘਟਾਉਣ ਦੀ ਅਪੀਲ ਕੀਤੀ। ਇਸ ਮੌਕੇ ਕ੍ਰਿਸ਼ਨ ਕੁਮਾਰ, ਨਿਰਮਲ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ, ਜਗਦੀਸ਼ ਕੁਮਾਰ, ਸੁਖਵਿੰਦਰ ਸਿੰਘ, ਬਾਬੂ ਸਿੰਘ, ਬਲਬੀਰ ਸਿੰਘਅ ਹਾਜ਼ਰ ਸਨ।